KKR vs RCB: ਦੋ ਖਿਡਾਰੀਆਂ ਦੇ ਕੋਰੋਨਾ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਮੈਚ ਮੁਲਤਵੀ

TeamGlobalPunjab
1 Min Read

ਅਹਿਮਦਾਬਾਦ: ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਕੋਲਕਾਤਾ ਨਾਈਟ ਰਾਈਡਰਜ਼ ਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਖੇਡਿਆ ਜਾਣ ਵਾਲਾ ਮੈਚ ਮੁਲਤਵੀ ਕਰ ਦਿੱਤਾ ਗਿਆ ਹੈ। ਕੇਕੇਆਰ ਟੀਮ ਦੇ ਦੋ ਖਿਡਾਰੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਮੈਚ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਦੱਸ ਦਈਏ ਕਿ ਕੇਕੇਆਰ ਦੇ ਵਰੁਣ ਚੱਕਰਵਰਤੀ ਅਤੇ ਸੰਦੀਪ ਵਾਰੀਅਰ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਖਿਡਾਰੀਆਂ ਦੇ ਕੋਰੋਨਾ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਕੋਈ ਮੈਚ ਮੁਲਤਵੀ ਕੀਤਾ ਗਿਆ ਹੋਵੇ।

Share this Article
Leave a comment