ਪੱਛਮੀ ਜਰਮਨੀ ਦੇ ਸ਼ਹਿਰ ਜ਼ੋਲਿੰਗੇਨ ‘ਚ ਸ਼ੁੱਕਰਵਾਰ ਰਾਤ ਨੂੰ ਇਕ ਵਿਅਕਤੀ ਨੇ ਕੁਝ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਇਸ ਹਮਲੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਚਾਰ ਹੋਰ ਲੋਕ ਗੰਭੀਰ ਰੂਪ ‘ਚ ਜ਼ਖਮੀ ਦੱਸੇ ਜਾ ਰਹੇ ਹਨ।
ਇਹ ਹਮਲਾ ਸ਼ਹਿਰ ਦੇ ਮੱਧ ਵਿਚ ਫਰਾਊਨਹੌਫ ਬਾਜ਼ਾਰ ਵਿਚ ਇਕ ਤਿਉਹਾਰ ਦੌਰਾਨ ਹੋਇਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਅਜੇ ਫਰਾਰ ਹੈ। ਪੁਲਿਸ ਵੱਲੋਂ ਪੂਰੇ ਸ਼ਹਿਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਇਸ ਸਰਚ ਆਪਰੇਸ਼ਨ ਲਈ ਹੈਲੀਕਾਪਟਰਾਂ ਦੀ ਵੀ ਵਰਤੋਂ ਕਰ ਰਹੀ ਹੈ।
ਜ਼ੋਲਿੰਗੇਨ ਸ਼ਹਿਰ ਜਰਮਨੀ ਦਾ ਇੱਕ ਉਦਯੋਗਿਕ ਸ਼ਹਿਰ ਹੈ ਅਤੇ ਸ਼ੁੱਕਰਵਾਰ ਨੂੰ ਇਸ ਸ਼ਹਿਰ ਦੇ 650ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪੁਲਿਸ ਨੇ ਹਮਲੇ ਤੋਂ ਤੁਰੰਤ ਬਾਅਦ ਫਰੌਨਹੌਫ ਮਾਰਕੀਟ ਨੂੰ ਖਾਲੀ ਕਰਵਾ ਲਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।