ਬਹਿਬਲ ਕਲਾਂ ਗੋਲੀ ਕਾਂਡ ‘ਚ ਕੋਟਕਪੂਰਾ ਦੇ ਸਾਬਕਾ ਐਸਐਚਓ ਦੀ ਹੋਈ ਗ੍ਰਿਫਤਾਰੀ

TeamGlobalPunjab
1 Min Read

ਫ਼ਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਤੋਂ ਬਾਅਦ  ਬਹਿਬਲ ਕਲਾਂ ਗੋਲੀ ਕਾਂਡ ਵਿੱਚ ਵੱਡੀ ਕਾਰਵਾਈ ਕਰਦਿਆਂ ਵਿਸ਼ੇਸ਼ ਜਾਂਚ ਟੀਮ ਨੇ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫਤਾਰ ਕੀਤਾ ਹੈ।

ਸਾਲ 2015 ਚ ਹੋਏ ਬੇਅਦਬੀ ਕਾਂਡ ਵਿੱਚ ਨਾਮਵਰ ਵਕੀਲ ਦੇ ਪੁੱਤਰ ਅਤੇ ਪੰਕਜ ਮੋਟਰਜ਼ ਦੇ ਮਾਲਕ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਸਮੇਂ ਦੇ ਮੌਜੂਦਾ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਐਸਆਈਟੀ ਦੇ ਆਈਜੀ ਵਿਜੇ ਕੁੰਵਰਪ੍ਰਤਾਪ ਸਿੰਘ ਦੀ ਟੀਮ ਨੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਸਾਬਕਾ ਐਸ ਐਚ ਓ ਨੂੰ 307/353/332/333323/382/435/382/120 ਬੀ ਆਈ ਪੀ ਸੀ ਅਤੇ 25/54/59 ਆਰਮ ਐਕਟ ਅਧੀਨ ਜੇਰੇ ਧਾਰਾ 409/467 ਆਈ ਪੀ ਸੀ ਜੁਰਮ ਦਾ ਵਾਧਾ ਕਰਕੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁੱਛਗਿੱਛ ਤਹਿਤ ਬੇਅਦਬੀ ਕਾਂਡ ਨਾਲ ਜੁੜੇ ਹੋਰ ਵੀ ਮਹੱਤਵਪੂਰਨ ਤੱਥ ਸਾਹਮਣੇ ਆਉਣ ਦੀ ਉਮੀਦ ਹੈ।

Share This Article
Leave a Comment