ਬੇਅੰਤ ਸਿੰਘ ਦੇ ਪੋਤੇ ਤੇ ਵਲਟੋਹਾ ‘ਚ ਖੜ੍ਹਕੀ, ਰਾਜੋਆਣਾ ਦੀ ਰਿਹਾਈ ਕਾਰਨ ਫਸੇ ਸਿੰਙ

TeamGlobalPunjab
2 Min Read

ਅੰਮ੍ਰਿਤਸਰ : ਕੇਂਦਰ ਸਰਕਾਰ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ‘ਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਫੈਸਲੇ ਦਾ ਜਿੱਥੇ ਸਿੱਖ ਜਥੇਬੰਦੀਆਂ ਸਵਾਗਤ ਕਰ ਰਹੀਆਂ ਹਨ, ਉੱਥੇ ਹੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਵਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਇਸ ਫੈਸਲੇ ‘ਤੇ ਬੇਅੰਤ ਸਿੰਘ ਦੇ ਪੋਤੇ ਅਤੇ ਖੰਨਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਵੀ ਸਵਾਲ ਚੁੱਕੇ ਹਨ। ਕੋਟਲੀ ਨੇ ਕਿਹਾ ਰਾਜੋਆਣਾ ਦੀ ਫਾਂਸੀ ਨੂੰ ਉਮਰਕੈਦ ‘ਚ ਤਬਦੀਲ ਕਰਨ ਦਾ ਇਹ ਫੈਸਲਾ ਜਲਦਬਾਜੀ ਵਿੱਚ ਲਿਆ ਹੈ। ਇਸ ਲਈ ਉਹ ਇਸ ਦਾ ਵਿਰੋਧ ਕਰਦੇ ਹਨ। ਇਸ ਦੇ ਨਾਲ ਹੀ ਗੁਰਕੀਰਤ ਸਿੰਘ ਕੋਟਲੀ ਨੇ ਅਕਾਲੀ ਦਲ ਦੇ ਲੀਡਰ ਵਿਰਸਾ ਸਿਘ ਵਲਟੋਹਾ ‘ਤੇ ਵੀ ਗੁੱਸਾ ਕੱਢਿਆ । ਉਨ੍ਹਾਂ ਕਿਹਾ ਕਿ ਵਲਟੋਹਾ ਵਰਗੇ ਲੋਕਾਂ ਕਾਰਨ ਪਹਿਲਾਂ ਵੀ ਪੰਜਾਬ ਦਾ ਮਾਹੌਲ ਖਰਾਬ ਹੋਇਆ ਹੈ।

ਉੱਧਰ ਦੂਜੇ ਪਾਸੇ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਵੀ ਗੁਰਕੀਰਤ ਸਿੰਘ ਕੋਟਲੀ ‘ਤੇ ਪਲਟਵਾਰ ਕੀਤਾ ਹੈ। ਵਲਟੋਹਾ ਨੇ ਕੋਟਲੀ ਨੂੰ ਸਵਾਲ ਕਰਦੇ ਹੋਏ ਕਿ ਬੇਅੰਤ ਸਿੰਘ ਦਾ ਪਰਿਵਾਰ ਦੱਸੇ ਕੀ ਅਕਾਲ ਤਖਤ ਸਾਹਿਬ ਤੇ ਹਮਲੇ ਕਿਸ ਨੇ ਕੀਤਾ ਅਤੇ ਕੀ ਸਿੱਖ ਕੌਮ ਕਤਲੇਆਮ ਪਿੱਛੇ ਉਨ੍ਹਾਂ ਕਾਂਗਰਸ ਪਾਰਟੀ ਨਹੀਂ ਸੀ ?

ਦੱਸ ਦਈਏ ਕਿ ਇਸ ਤੋਂ ਪਹਿਲਾਂ ਰਵਨੀਤ ਬਿੱਟੂ ਕਹਿ ਚੁੱਕੇ ਨੇ ਕਿ ਉਹ ਕੇਂਦਰ ਸਰਕਾਰ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਰਾਹਤ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਜਾਣਗੇ।

Share this Article
Leave a comment