ਕੋਵਿਡ-19 : ਬਾਜਵਾ ਨੇ 50 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਚ ਜਮਾ ਕਰਵਾਉਣ ਦਾ ਕੀਤਾ ਐਲਾਨ

TeamGlobalPunjab
1 Min Read

ਗੁਰਦਾਸਪੁਰ : ਕੋਰੋਨਾ ਵਾਇਰਸ ਦੇ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਥੇ ਲੋਕ ਨੂੰ ਸਾਵਧਾਨੀ ਵਰਤਣ ਅਤੇ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਉਥੇ ਹੀ ਵਿਧਾਇਕਾਂ ਅਤੇ ਹੋਰ ਸਿਆਸਤਦਾਨਾਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚ ਆਪਣੀ ਇਕ ਮਹੀਨੇ ਦੀ ਤਨਖਾਹ ਜ਼ ਕਰਵਾਉਣ ਲਈ ਵੀ ਅਪੀਲ ਕੀਤੀ ਗਈ ਸੀ। ਇਸੇ ਸਿਲਸਿਲੇ ਤਹਿਤ ਅੱਜ ਰਾਜ ਸਭ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ 50 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿਚ ਜਮਾ ਕਰਵਾਉਣ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਪਾਤਰ ਲਿਖ ਕੇ ਵੀ ਦਿਤੀ ਹੈ ।


ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਅਜਿਹਾ ਸਮਾਂ ਹੈ ਜਦੋ ਸਾਨੂੰ ਪਾਰਟੀਬਾਜ਼ੀ ਚਡ ਕੇ ਦੇਸ਼ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਇਸ ਸਮੱਸਿਆ ਨਾਲ ਇਕੱਠੇ ਹੋ ਕੇ ਲੜਨਾ ਚਾਹੀਦਾ ਹੈ । ਬਾਜਵਾ ਨੇ ਇਸ ਮੌਕੇ ਲੋਕ ਨੂੰ ਅਪੀਲ ਕੀਤੀ ਕਿ ਉਹ ਘਰਾਂ ਅੰਦਰ ਰਹਿਣ। ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ ਦੀ ਗਿਣਤੀ 31 ਹੋ ਗਈ ਅਤੇ ਅਤੇ ਅੱਜ 2 ਨਵੇਂ ਮਾਮਲੇ ਸਾਹਮਣੇ ਆਏ ਹਨ।

Share this Article
Leave a comment