ਹੱਥ ‘ਚ ਗੁਟਕਾ ਸਾਹਿਬ ਲੈ ਕੇ ਜੇਲ੍ਹ ਤੋਂ ਬਾਹਰ ਆਏ ਕੁਲਬੀਰ ਜ਼ੀਰਾ

Rajneet Kaur
2 Min Read

ਰੂਪਨਗਰ : ਸਾਬਕਾ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਦੇਰ ਸ਼ਾਮ ਰੂਪਨਗਰ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ।  ਸਰਕਾਰੀ ਡਿਊਟੀ ’ਚ ਵਿਘਨ ਪਾਉਣ ਅਤੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਦੇਣ ਦੇ ਮਾਮਲੇ ਵਿਚ ਉਨ੍ਹਾਂ ਨੂੰ ਰੂਪਨਗਰ ਜੇਲ੍ਹ ’ਚ ਬੰਦ ਕਰ ਦਿਤਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਜੀਰਾ ਖ਼ਿਲਾਫ਼ ਦਰਜ ਕੀਤੇ ਕੇਸ ਵਿਚ ਜ਼ੀਰਾ ਪੁਲਿਸ ਨੇ ਦੋਸ਼ਾਂ ਨੂੰ ਵਧਾ ਕੇ 107-151 ਕਰ ਦਿੱਤਾ ਸੀ।

ਜ਼ੀਰਾ ਨੂੰ ਸ਼ਨੀਵਾਰ ਨੂੰ ਰੂਪਨਗਰ ਤੋਂ ਰਿਹਾਅ ਕੀਤਾ ਜਾਣਾ ਸੀ ਪਰ ਰਿਹਾਈ ਸੰਭਵ ਨਹੀਂ ਹੋ ਸਕੀ। ਹਾਈ ਕੋਰਟ ਦੀ ਸਖ਼ਤੀ ਕਾਰਨ ਸੋਮਵਾਰ ਸ਼ਾਮ ਨੂੰ ਜ਼ੀਰਾ ਨੂੰ ਰਿਹਾਅ ਕੀਤਾ ਗਿਆ।ਹੱਥ ਵਿਚ ਗੁਟਕਾ ਸਾਹਿਬ ਲੈ ਕੇ ਜ਼ਿਲ੍ਹਾ ਜੇਲ੍ਹ ’ਚੋਂ ਬਾਹਰ ਆਏ ਜ਼ੀਰਾ ਨੇ ਕਿਹਾ ਕਿ ਉਨ੍ਹਾਂ ਨੂੰ ਵਾਹਿਗੁਰੂ ਵਿਚ ਵਿਸ਼ਵਾਸ ਹੈ ਅਤੇ ਉਹ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਪਾਰਟੀ ਆਗੂਆਂ ਦਾ ਵੀ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ। ਉਹ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਸ਼ੁਕਰਾਨਾ ਕਰਨ ਵੀ ਜਾਣਗੇ। ਜ਼ੀਰਾ ਨੇ ਕਿਹਾ ਕਿ ਜ਼ਿਲ੍ਹਾ ਜੇਲ੍ਹ ਦੇ ਅੰਦਰ ਉਨ੍ਹਾਂ ਨੂੰ ਮਹਿਸੂਸ ਨਹੀਂ ਹੋਇਆ ਕਿ ਉਹ ਜੇਲ੍ਹ ਵਿੱਚ ਹਨ। ਉਹ ਆਪਣੇ ਗੁਰੂ ਦੇ ਆਸਰੇ ਜੇਲ੍ਹ ਗਏ ਸਨ ਅਤੇ ਉਥੇ ਮਿਲੇ ਨੌਜਵਾਨਾਂ ਅਤੇ ਬਜ਼ੁਰਗਾਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਉਹ ਜਿੰਨੇ ਵੀ ਦਿਨ ਜੇਲ੍ਹ ਵਿੱਚ ਰਹੇ, ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਮਿਲਿਆ। ਜ਼ੀਰਾ ਨੇ ਨਿੱਜੀ ਸੁਰੱਖਿਆ ਦੇ ਵਤੀਰੇ ‘ਤੇ ਵੀ ਇਤਰਾਜ਼ ਪ੍ਰਗਟਾਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment