ਹਿਸਾਰ : ਭਾਜਪਾ ਨੇ ਹਿਸਾਰ ਲੋਕ ਸਭਾ ਸੀਟ ਤੋਂ ਰਣਜੀਤ ਚੌਟਾਲਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਕੁਲਦੀਪ ਬਿਸ਼ਨੋਈ ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਲਾਈਵ ਆਏ। ਇਸ ਦੌਰਾਨ ਲੋਕਾਂ ਨੇ ਕਮੈਂਟ ਕੀਤੇ ਤੇ ਟਿਕਟ ਨਾ ਮਿਲਣ ‘ਤੇ ਨਾਰਾਜ਼ਗੀ ਜ਼ਾਹਰ ਕੀਤੀ।
ਮੰਗਲਵਾਰ ਸਵੇਰ ਤੱਕ ਭਾਜਪਾ ਨੇਤਾ ਕੁਲਦੀਪ ਬਿਸ਼ਨੋਈ ਦੇ ਵੀਡੀਓ ‘ਤੇ ਸੈਂਕੜੇ ਲੋਕ ਕਮੈਂਟ ਕਰ ਚੁੱਕੇ ਹਨ। ਕੋਈ ਕਹਿ ਰਿਹਾ ਹੈ ਕਿ ਤੁਸੀਂ ਅਮਿਤ ਸ਼ਾਹ ਅਤੇ ਜੇਪੀ ਨੱਡਾ ਨੂੰ ਮਿਲੋ ਅਤੇ ਬਿਸ਼ਨੋਈ ਭਾਈਚਾਰੇ ਵਲੋਂ ਮੰਗ ਰੱਖੋ ਕਿ ਤੁਹਾਨੂੰ ਟਿਕਟ ਨਾ ਮਿਲਣ ਕਾਰਨ ਬਿਸ਼ਨੋਈ ਭਾਈਚਾਰਾ ਨਿਰਾਸ਼ ਹੈ। ਇੱਕ ਵਿਅਕਤੀ ਨੇ ਕਿਹਾ ਹੈ ਅਸੀਂ ਤੁਹਾਨੂੰ ਸੰਸਦ ਮੈਂਬਰ ਦੇ ਰੂਪ ਵਿੱਚ ਦੇਖਣਾ ਚਾਹੁੰਦੇ ਹਾਂ। ਇਸ ਦੇ ਨਾਲ ਹੀ ਇੱਕ ਨੇ ਕਿਹਾ ਹੈ ਕਿ ਸਾਲ 2019 ਵਿੱਚ ਆਦਮਪੁਰ ਹਲਕੇ ਨੇ ਵੀ ਤੁਹਾਨੂੰ ਵੋਟਾਂ ਪਾਈਆਂ ਸਨ। ਪਰ ਆਪਣੇ ਸਵਾਰਥ ਲਈ ਤੁਸੀਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।
ਤੁਹਾਨੂੰ ਦੱਸ ਦੇਈਏ ਕਿ ਭਾਜਪਾ ਨੇ ਹਿਸਾਰ ਲੋਕ ਸਭਾ ਸੀਟ ਤੋਂ ਰਣਜੀਤ ਚੌਟਾਲਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਕੁਲਦੀਪ ਬਿਸ਼ਨੋਈ ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਲਾਈਵ ਆਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਮੈਨੂੰ ਕਈ ਲੋਕਾਂ ਦੇ ਫੋਨ ਆ ਰਹੇ ਹਨ। ਪਰ ਤੁਹਾਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ। ਜ਼ਿੰਦਗੀ ਅਜੇ ਬਹੁਤ ਲੰਬੀ ਹੈ। ਅੱਜ ਸਾਡੀ ਤਰਜੀਹ ਸਾਡਾ ਦੇਸ਼ ਹੋਣਾ ਚਾਹੀਦਾ ਹੈ। ਸਾਡਾ ਦੇਸ਼ ਅੱਗੇ ਵਧੇ। ਦੇਸ਼ ਉਦੋਂ ਹੀ ਅੱਗੇ ਵਧੇਗਾ ਜਦੋਂ ਨਰਿੰਦਰ ਮੋਦੀ ਜੀ ਦੇ ਹੱਥ ਮਜ਼ਬੂਤ ਹੋਣਗੇ। ਇਸ ਲਈ ਸੂਬੇ ਦੀਆਂ ਸਾਰੀਆਂ 10 ਸੀਟਾਂ ਅਤੇ ਰਾਜਸਥਾਨ ਦੀਆਂ ਸਾਰੀਆਂ ਸੀਟਾਂ ‘ਤੇ ਭਾਜਪਾ ਨੂੰ ਆਮ ਵਰਕਰਾਂ ਦੇ ਰੂਪ ‘ਚ ਮਜ਼ਬੂਤ ਕਰਨਾ ਹੋਵੇਗਾ। ਸਾਰੇ ਉਮੀਦਵਾਰ ਭਾਵੇਂ ਹਰਿਆਣਾ ਦੇ ਹੋਣ ਜਾਂ ਰਾਜਸਥਾਨ ਦੇ, ਉਨ੍ਹਾਂ ਨੂੰ ਜੇਤੂ ਬਣਾਉਣਾ ਪਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।