ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਕੁਲਦੀਪ ਧਾਲੀਵਾਲ ਨੇ ਕੇਜਰੀਵਾਲ ਨਾਲ ਕੀਤੀ ਚਰਚਾ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਵਿਚਾਰ ਚਰਚਾ ਕਰਨ ਲਈ ਬੀਤੇ ਦਿਨੀਂ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ ਕੀਤੀ। ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਵੇਂ ਕੇਂਦਰ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੂਬੇ ਦੇ ਕਿਸਾਨਾਂ ਦੀ ਮਦਦ ਕਰਨ ਤੋਂ ਨਾਂਹ ਕਰ ਦਿੱਤੀ ਹੈ, ਪਰ ਪੰਜਾਬ ਸਰਕਾਰ ਪਰਾਲੀ ਨੂੰ ਜਲਾਉਣ ਤੋਂ ਹੋਣ ਵਾਲੇ ਪ੍ਰਦੂਸ਼ਣ ਰੋਕਣ ਲਈ ਆਪਣੇ ਪੱਧਰ ‘ਤੇ ਹਰ ਹੀਲਾ ਵਸੀਲਾ ਵਰਤੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਵਲੋਂ ਪਰਾਲੀ ਨਾਂ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਖੇਤੀ ਸੰਦ ਵੀ ਸਸਤੇ ਭਾਅ ‘ਤੇ ਮੁਹੱਈਆ ਕਰਵਾਏ ਜਾਣਗੇ।

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇਲਾਵਾ ਕਈ ਹੋਰ ਵਿਭਾਗਾਂ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਖ ਵੱਖ ਉਪਰਾਲੇ ਕੀਤੇ ਜਾਣਗੇ ਅਤੇ ਮੁਹਿੰਮਾਂ ਚਲਾਈਆਂ ਜਾਣਗੀਆਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment