ਕੁਲਦੀਪ ਧਾਲੀਵਾਲ ਨੇ ਸੜਕ ਹਾਦਸੇ ‘ਚ ਹੋਏ ਜ਼ਖਮੀਆਂ ਦਾ ਕਰਵਾਇਆ ਇਲਾਜ

Rajneet Kaur
2 Min Read

ਚੰਡੀਗੜ੍ਹ: ਬੀਤੀ ਰਾਤ ਅੰਮ੍ਰਿਤਸਰ ਦੀ ਅਜਨਾਲਾ ਰੋਡ ‘ਤੇ ਸੜਕ ਹਾਦਸੇ ਨੂੰ ਦੇਖਦੇ ਸਾਰ ਹੀ ਮੰਤਰੀ ਕੁਲਦੀਪ ਧਾਲੀਵਾਲ  ਤਿੰਨਾਂ ਜ਼ਖ਼ਮੀਆਂ ਨੂੰ ਆਪਣੀ ਸਰਕਾਰੀ ਕਾਰ ਵਿੱਚ ਹਸਪਤਾਲ ਲੈ ਗਏ। ਜਿੱਥੇ ਉਨ੍ਹਾਂ ਨੇ ਖੁਦ ਰੁਕ ਕੇ ਜ਼ਖਮੀ ਦਾ ਇਲਾਜ ਕਰਵਾਇਆ। ਇਹ ਜਾਣਕਾਰੀ ਮੰਤਰੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਦਿੱਤੀ।

ਹਾਦਸੇ ਸਮੇਂ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਤੋਂ ਆਪਣੇ ਘਰ ਵੱਲ ਜਾ ਰਹੇ ਸਨ। ਇਸ ਦੇ ਨਾਲ ਹੀ ਆਹਮੋ-ਸਾਹਮਣੇ ਦੋ ਵਾਹਨਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਇੱਕ ਬਜ਼ੁਰਗ ਔਰਤ ਅਤੇ ਇੱਕ ਬੱਚਾ ਅਤੇ ਇੱਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਕੁਲਦੀਪ ਧਾਲੀਵਾਲ ਆਪਣੀ ਕਾਰ ਤੋਂ ਹੇਠਾਂ ਉਤਰ ਕੇ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਨੂੰ  ਜਲਦ ਤੋਂ ਜਲਦ ਮੌਕੇ ’ਤੇ ਪਹੁੰਚਣ ਲਈ ਕਿਹਾ। ਮੰਤਰੀ ਧਾਲੀਵਾਲ ਤਿੰਨ ਜ਼ਖ਼ਮੀਆਂ ਨੂੰ ਹਸਪਤਾਲ ਲੈ ਕੇ ਗਏ।  ਇਸ ਹਾਦਸੇ ’ਚ ਇਕ ਔਰਤ ਦੇ ਗੰਭੀਰ ਸੱਟਾਂ ਲੱਗੀਆਂ ਹਨ।

ਮੰਤਰੀ ਧਾਲੀਵਾਲ ਨੇ ਨਾ ਸਿਰਫ ਡਾਕਟਰਾਂ ਨੂੰ ਹਦਾਇਤਾਂ ਦਿੱਤੀਆਂ ਸਗੋਂ ਹੌਸਲਾ ਅਫਜਾਈ ਵੀ ਕੀਤੀ। ਉਨ੍ਹਾਂ  ਨੇ ਰਿਸ਼ਤੇਦਾਰਾਂ ਨੂੰ ਵੀ ਕਿਹਾ ਕਿ ਜੇਕਰ ਕਿਸੇ ਚੀਜ਼ ਦੀ ਜ਼ਰੂਰਤ ਹੈ ਤਾਂ ਉਨ੍ਹਾਂ ਨੂੰ ਦੱਸਣ। ਕੁਲਦੀਪ ਧਾਲੀਵਾਲ ਨੇ ਇਸ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਸ਼ੇਅਰ ਕੀਤੀ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment