ਚੰਡੀਗੜ੍ਹ: ਚੰਡੀਗੜ੍ਹ ਵਿਚ ਨਗਰ ਨਿਗਮ ਦੇ ਮੇਅਰ ਕੁਲਦੀਪ ਕੁਮਾਰ ਨੇ ਅਹੁਦਾ ਸੰਭਾਲ ਲਿਆ ਹੈ। ਉਹਨਾਂ ਦੇ ਅਹੁਦਾ ਸਾਂਭਣ ਵੇਲੇ ਸਾਬਕਾ ਐਮ ਪੀ ਪਵਨ ਬਾਂਸਲ, ਕਾਂਗਰਸ ਦੇ ਹੋਰ ਆਗੂ ਤੇ ਕੌਂਸਲਰ ਅਤੇ ਆਪ ਦੇ ਕੌਂਸਲਰ ਹਾਜ਼ਰ ਸਨ। ਨਗਰ ਨਿਗਮ ਵੱਲੋਂ ਨਵੇਂ ਮੇਅਰ ਕੁਲਦੀਪ ਕੁਮਾਰ ਦੇ ਸਵਾਗਤ ਲਈ ਲਾਲ ਮੈਟ ਵਿਛਾਏ ਹੋਏ ਸਨ। ਮੇਅਰ ਦਾ ਅਹੁਦਾ ਸਾਂਭਣ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੇ ਦੁਬਾਰਾ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਨਵੇਂ ਸਿਰੇ ਤੋਂ ਨਾਮਜ਼ਦੀ ਭਰ ਦਿੱਤੀ ਹੈ।
ਦੂਜੇ ਪਾਸੇ ਭਾਜਪਾ ਵੀ ਅੱਜ ਸ਼ਾਮ ਜਾਂ ਫਿਰ ਕੱਲ੍ਹ ਨਾਮਜ਼ਦੀ ਦਾਖਲ ਕਰ ਸਕਦੀ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨਵੇਂ ਸਿਰੇ ਤੋਂ ਹੋਣ ਜਾ ਰਹੀ ਹੈ। 4 ਮਾਰਚ ਨੂੰ ਵੋਟਾਂ ਪੈਣਗੀਆਂ ਅਤੇ ਨਾਜ਼ਦਗੀ ਦਾਖਲ ਕਰਨ ਦੇ ਲਈ ਅੱਜ ਅਤੇ ਕੱਲ੍ਹ ਦੋ ਦਿਨ ਹਨ। ਹਾਈਕੋਰਟ ਨੇ ਹੀ ਹੁਕਮ ਜਾਰੀ ਕੀਤੇ ਸਨ ਕਿ ਕੁਲਦੀਪ ਕੁਮਾਰ ਅੱਜ ਯਾਂਨੀ 28 ਫਰਵਰੀ ਨੂੰ ਸਵੇਰੇ 10 ਵਜੇ ਤੱਕ ਆਪਣਾ ਸਾਂਭ ਲੈਣ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਕੁਲਦੀਪ ਕੁਮਾਰ ਨੂੰ ਹੀ ਚੋਣ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।