ਸ੍ਰੀਨਗਰ: ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਸਮਨੂ ਪਿੰਡ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ 5 ਅੱਤਵਾਦੀਆਂ ਨੂੰ ਮਾਰ ਗਿਰਾਇਆ ਹੈ। ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀਰਵਾਰ ਸਵੇਰੇ ਕਾਰਵਾਈ ਸ਼ੁਰੂ ਕਰ ਦਿੱਤੀ।
ਜਾਣਕਾਰੀ ਮੁਤਾਬਕ ਮਾਰੇ ਗਏ ਸਾਰੇ ਅੱਤਵਾਦੀ ਟੀਆਰਐਫ ਅਤੇ ਲਸ਼ਕਰ ਨਾਲ ਸਬੰਧਤ ਸਨ।ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ‘ਤੇ ਵੀਰਵਾਰ ਨੂੰ ਕੁਲਗਾਮ ਦੇ ਨੇਹਾਮਾ ਇਲਾਕੇ ‘ਚ ਸਮਾਨੋ ਪਿੰਡ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ ‘ਚ ਬਦਲ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜਿਸ ਜਗ੍ਹਾ ‘ਤੇ ਅੱਤਵਾਦੀਆਂ ਦੀ ਮੌਜੂਦਗੀ ਦਰਜ ਕੀਤੀ ਗਈ ਸੀ, ਉਸ ਨੂੰ ਸੁਰੱਖਿਆ ਬਲਾਂ ਨੇ ਚਾਰੋਂ ਪਾਸਿਓਂ ਘੇਰ ਲਿਆ ਸੀ।
ਦੱਸ ਦਈਏ ਕਿ 26 ਅਕਤੂਬਰ ਨੂੰ ਕੁਪਵਾੜਾ ਜ਼ਿਲੇ ਦੇ ਮਾਛਿਲ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਸੁਰੱਖਿਆ ਬਲਾਂ ਨੇ 5 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ ਅਤੇ 22 ਅਕਤੂਬਰ ਨੂੰ ਬਾਰਾਮੂਲਾ ਜ਼ਿਲੇ ਦੇ ਉੜੀ ਸੈਕਟਰ ‘ਚ ਘੁਸਪੈਠ ਦੀ ਕੋਸ਼ਿਸ਼ ਕਰਦੇ ਹੋਏ ਦੋ ਅੱਤਵਾਦੀ ਮਾਰੇ ਗਏ ਸਨ। ਜੂਨ ਵਿੱਚ ਕੁੱਲ 11 ਘੁਸਪੈਠੀਆਂ ਨੂੰ ਮਾਰਿਆ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।