ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਜ਼ੀ ਲਗਾਵੇਗਾ ਕੁਲ੍ਹੜ ਪੀਜ਼ਾ ਜੋੜਾ, ਜਲੰਧਰ ਪੁੱਜੇ ਨਿਹੰਗ ਸਿੰਘ ਆਪਣੀ ਗੱਲ ‘ਤੇ ਡਟੇ

Global Team
3 Min Read

ਜਲੰਧਰ: ਕੁਲ੍ਹੜ ਪੀਜ਼ਾ ਜੋੜੇ ਦੇ ਖਿਲਾਫ ਅੱਜ ਨਿਹੰਗ ਸਿੰਘ ਥਾਣਾ ਡਵੀਜ਼ਨ ਨੰਬਰ-4 ਪੁਹੁੰਚ ਗਏ ਹਨ। ਜਿੱਥੇ ਨਿਹੰਗ ਸਿੰਘ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ। ਨਿਹੰਗ ਬਾਬਾ ਮਾਨ ਸਿੰਘ ਨੇ ਕੱਲ ਯਾਨੀ ਐਤਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਸੋਮਵਾਰ ਨੂੰ ਜਲੰਧਰ ਪਹੁੰਚਣਗੇ। ਜੋ ਕੋਈ ਵੀ ਗੱਲ ਕਰਨਾ ਚਾਹੁੰਦਾ ਹੈ ਉਹ ਆ ਕੇ ਸਾਡੇ ਨਾਲ ਗੱਲ ਕਰ ਸਕਦਾ ਹੈ। ਚੰਗਾ ਹੋਵੇਗਾ ਕਿ ਤੁਸੀਂ ਇਸ ਮਾਮਲੇ ਨੂੰ ਨਾਂ ਵਧਾਓ।

ਉੱਥੇ ਹੀ ਦੂਜੇ ਪਾਸੇ ਨਿਹੰਗਾਂ ਦੇ ਵਿਰੋਧ ਤੋਂ ਬਾਅਦ ਜੋੜੇ ਨੇ ਐਤਵਾਰ ਨੂੰ ਆਪਣਾ ਇੱਕ ਵੀਡੀਓ ਜਾਰੀ ਕੀਤਾ ਸੀ। ਜਿਸ ਵਿੱਚ ਜੋੜੇ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ  ਜਾਣਗੇ ਅਤੇ ਉੱਥੇ ਸ੍ਰੀ ਅਕਾਲ ਤਖਤ ਸਹਿਬ ਵਿਖੇ ਆਪਣੀ ਅਰਜ਼ੀ ਦਾਇਰ ਕਰਨਗੇ। ਸਹਿਜ ਨੇ ਕਿਹਾ ਸੀ ਕਿ ਉਹ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਪੁੱਛੇਗਾ ਕਿ ਉਹ ਦਸਤਾਰ ਸਜਾ ਸਕਦਾ ਹੈ ਜਾਂ ਨਹੀਂ। ਪਰ ਜੇ ਉਹ ਗਲਤ ਹੋਇਆ ਤਾਂ ਉਹਨਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਸਹਿਜ ਨੇ ਦੋਸ਼ ਲਗਾਇਆ ਸੀ ਕਿ ‘ਜਿੱਥੇ ਵੀ ਮੇਰੇ ਅਤੇ ਮੇਰੇ ਪਰਿਵਾਰ ਨਾਲ ਗਲਤ ਹੋ ਰਿਹਾ ਹੈ, ਸਾਡੇ ਵਿਚਾਰ ਸੁਣੇ ਜਾਣੇ ਚਾਹੀਦੇ ਹਨ। ਸਹਿਜ ਨੇ ਅੱਗੇ ਕਿਹਾ ਸੀ ਕਿ ਮੈਨੂੰ ਭਰੋਸਾ ਹੈ ਕਿ ਸਾਨੂੰ ਇਨਸਾਫ਼ ਮਿਲੇਗਾ। ਕਿਉਂਕਿ ਸਾਡੀ ਸੰਸਥਾ ਸਹੀ ਨੂੰ ਸਹੀ ਅਤੇ ਗਲਤ ਨੂੰ ਗਲਤ ਕਰਾਰ ਦਿੰਦੀ ਹੈ। ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੇਰੀ ਅਤੇ ਮੇਰੇ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਣ ਅਤੇ ਮੇਰੇ ਰੈਸਟੋਰੈਂਟ ਦੀ ਸੁਰੱਖਿਆ ਦਾ ਵੀ ਧਿਆਨ ਰੱਖਣ।’

ਦੱਸ ਦਈਏ ਕਿ ਹਾਲ ਹੀ ‘ਚ ਜਲੰਧਰ ‘ਚ ਕੁਲ੍ਹੜ ਪੀਜ਼ਾ ਕਪਲ ਦੇ ਰੈਸਟੋਰੈਂਟ ਦੇ ਬਾਹਰ ਨਿਹੰਗਾਂ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ। ਜਿੱਥੇ ਨਿਹੰਗਾਂ ਨੇ ਮੰਗ ਕੀਤੀ ਸੀ ਕਿ ਜੋੜੇ ਵੱਲੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ।

ਜੇਕਰ ਕੁਲ੍ਹੜ ਪੀਜ਼ਾ ਜੋੜਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਸਾਰੀਆਂ ਵੀਡੀਓਜ਼ ਡਿਲੀਟ ਕਰ ਦਿੰਦਾ ਹੈ ਤਾਂ ਠੀਕ ਹੈ, ਨਹੀਂ ਤਾਂ ਉਹ ਸਾਰੀ ਪੁਲਿਸ ਨੂੰ ਬੁਲਾ ਕੇ ਉਨ੍ਹਾਂ ਦੇ ਸਾਹਮਣੇ ਆਪਣੀ   ਵਾਪਸ ਕਰ ਸਕਦੇ ਹਨ। ਇਸ ਤੋਂ ਬਾਅਦ ਉਹਨਾਂ ਨੂੰ ਉਸ ਵੱਲੋਂ ਬਣਾਈ ਗਈਆਂ ਵੀਡੀਓ ‘ਤੇ ਕੋਈ ਇਤਰਾਜ਼ ਨਹੀਂ ਹੋਵੇਗਾ।

Share This Article
Leave a Comment