ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਕੁਮਾਰੀ ਰਿਤੂ ਬਾਹਰੀ ਨੇ ਸੰਭਾਲਿਆ ਐਕਟਿਵ ਚੀਫ਼ ਜਸਟਿਸ ਦਾ ਅਹੁਦਾ

Rajneet Kaur
1 Min Read

ਨਿਊਜ਼ ਡੈਸਕ: ਮੌਜੂਦਾ ਸਮੇਂ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਕੋਰਟ ਵਿੱਚ ਜਸਟਿਸ ਰਵੀ ਸ਼ੰਕਰ ਝਾਅ ਚੀਫ਼ ਜਸਟਿਸ ਵਜੋਂ ਕੰਮ ਕਰ ਰਹੇ ਹਨ। ਉਹ 13 ਅਕਤੂਬਰ ਨੂੰ ਸੇਵਾਮੁਕਤ ਹੋ ਜਾਣਗੇ। ਜਿਸ ਕਾਰਨ ਪੰਜਾਬ ਹਰਿਆਣਾ ਹਾਈਕੋਰਟ ਨੂੰ ਨਵੀਂ ਐਕਟਿਵ ਚੀਫ਼ ਜਸਟਿਸ ਮਿਲੀ ਹੈ। ਦੱਸ ਦਈਏ ਕਿ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ ਐਕਟਿਵ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ ਹੁਕਮ ਜਾਰੀ ਹੋ ਚੁੱਕੇ ਹਨ।

ਰਿਤੂ ਮੂਲ ਰੂਪ ‘ਚ ਪੰਜਾਬ ਦੇ ਜ਼ਿਲ੍ਹਾ ਜਲੰਧਰ ਨਾਲ ਸਬੰਧਿਤ ਹੈ।  ਉਨ੍ਹਾਂ ਦਾ ਜਨਮ 1962 ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣੀ ਕਾਨੂੰਨ ਦੀ ਪੜ੍ਹਾਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਹਾਸਿਲ ਕੀਤੀ।  1985 ਵਿੱਚ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਡਿਗਰੀ ਪੂਰੀ ਕਰਨ ਤੋਂ ਬਾਅਦ, ਉਸਨੇ 1986 ਵਿੱਚ ਇੱਕ ਵਕੀਲ ਵਜੋਂ ਦਾਖਲਾ ਲਿਆ ਅਤੇ ਜੱਜ ਵਜੋਂ ਆਪਣੀ ਤਰੱਕੀ ਹੋਣ ਤੱਕ ਹਾਈ ਕੋਰਟ ਵਿੱਚ ਅਭਿਆਸ ਕੀਤਾ। 

ਜ਼ਿਕਰਯੋਗ ਹੈ ਕਿ ਜਸਟਿਸ ਰਿਤੂ ਦੇ ਪਿਤਾ ਜਸਟਿਸ ਅੰਮ੍ਰਿਤ ਲਾਲ ਬਾਹਰੀ 1994 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸੇਵਾਮੁਕਤ ਹੋਏ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment