ਕੁੰਭੜਾ ਕ.ਤਲ ਕਾਂਡ: ਕਿਰਾਏਦਾਰਾਂ ਦੀ ਵੈਰੀਫ਼ਿਕੇਸ਼ਨ ਕਰਨ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇਗੀ: ਡੀਐੱਸਪੀ

Global Team
4 Min Read

ਚੰਡੀਗੜ੍ਹ: ਪਿੰਡ ਕੁੰਭੜਾ ਦੇ ਨੌਜਵਾਨ ਦਮਨਪ੍ਰੀਤ ਸਿੰਘ (17) ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਮੁਹਾਲੀ ਏਅਰਪੋਰਟ ਸੜਕ ’ਤੇ ਲਾਇਆ ਧਰਨਾ ਤੀਜੇ ਦਿਨ ਖ਼ਤਮ ਹੋ ਗਿਆ। ਪੀੜਤ ਪਰਿਵਾਰ ਅਤੇ ਪਿੰਡ ਵਾਸੀ ਇਨਸਾਫ਼ ਪ੍ਰਾਪਤੀ ਲਈ ਦਮਨਪ੍ਰੀਤ ਲਾ.ਸ਼ ਸੜਕ ’ਤੇ ਰੱਖ ਕੇ ਤਿੰਨਾਂ ਤੋਂ ਧਰਨੇ ’ਤੇ ਬੈਠੇ ਸਨ ਪਰ ਪੁਲਿਸ ਵੱਲੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲੈਣ ਤੋਂ ਬਾਅਦ ਧਰਨਾ ਚੁੱਕਿਆ ਗਿਆ ਅਤੇ ਇਸ ਤੋਂ ਬਾਅਦ ਸ਼ਨਿੱਚਰਵਾਰ ਨੂੰ ਆਮ ਦਿਨਾਂ ਵਾਂਗ ਮੁਹਾਲੀ ਏਅਰਪੋਰਟ ਸੜਕ ’ਤੇ ਆਵਾਜਾਈ ਸ਼ੁਰੂ ਹੋ ਸਕੀ।

ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਮੰਗ ਕੀਤੀ ਕਿ ਕੁੰਭੜਾ ਸਮੇਤ ਨਗਰ ਨਿਗਮ ਅਧੀਨ ਆਉਂਦੇ ਛੇ ਪਿੰਡਾਂ ਅਤੇ ਸ਼ਹਿਰ ਵਿੱਚ ਹੋਰਨਾਂ ’ਤੇ ਅਣਅਧਿਕਾਰਤ ਪੀਜੀ ਖ਼ਿਲਾਫ਼ ਸਖ਼ਤ ਕਾਨੂੰਨੀ ਸ਼ਿਕੰਜਾ ਕੱਸਿਆ ਜਾਵੇ ਅਤੇ ਪੀਜੀ ਸਮੇਤ ਘਰਾਂ ਵਿੱਚ ਰੱਖੇ ਕਿਰਾਏਦਾਰਾਂ ਖ਼ਾਸ ਕਰ ਕੇ ਬਾਹਰਲੇ ਸੂਬਿਆਂ ਦੇ ਵਿਅਕਤੀਆਂ ਦੀ ਪੁਲਿਸ ਵੈਰੀਫ਼ਿਕੇਸ਼ਨ ਯਕੀਨੀ ਬਣਾਈ ਜਾਵੇ। ਡੀਐੱਸਪੀ ਬੱਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੀਜੀ ਅਤੇ ਘਰਾਂ ਵਿੱਚ ਰਹਿੰਦੇ ਕਿਰਾਏਦਾਰਾਂ ਦੀ ਵੈਰੀਫ਼ਿਕੇਸ਼ਨ ਕਰਨ ਲਈ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾਵੇਗਾ। ਪਿੰਡ ਵਾਲਿਆਂ ਨੇ ਕਿਹਾ ਕਿ ਜਿੰਨ੍ਹਾਂ ਪਰਵਾਸੀਆਂ ਦੇ ਅਧਾਰ ਕਾਰਡ ਪਿੰਡਾਂ ਦੇ ਨਾਂ ‘ਤੇ ਬਣੇ ਹਨ ਉਹ ਵੀ ਰੱਦ ਕੀਤਾ ਜਾਣ। ਕਿਉਂਕਿ ਇਹ ਇਥੇ ਵਾਰਦਾਤ ਕਰਕੇ ਭੱਜ ਜਾਂਦੇ ਹਨ ਤੇ ਸਰਕਾਰੀ ਦਸਤਾਵਵੇਜ਼ਾਂ ‘ਤੇ ਇੰਨ੍ਹਾਂ ਦਾ ਪਤਾ ਇਥੋਂ ਦਾ ਹੁੰਦਾ ਹੈ ਤੇ ਪੁਲਿਸ ਨੂੰ ਫਿਰ ਇੰਨ੍ਹਾਂ ਨੂੰ ਫੜਨ ‘ਚ ਦਿੱਕਤ ਆਉਂਦੀ ਹੈ।

ਦੱਸ ਦਈਏ ਕਿ ਸੱਤ ਤੋਂ ਅੱਠ ਪ੍ਰਵਾਸੀ ਨੌਜਵਾਨਾਂ ਵੱਲੋਂ 2 ਨਬਾਲਿਗਾਂ ਤੇ ਹਮਲਾ ਕੀਤਾ ਗਿਆ, ਜਿਨਾਂ ਦੇ ਵਿੱਚੋਂ ਇੱਕ ਦੀ ਮੌ.ਤ ਹੋ ਗਈ, ਦੂਜਾ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ। ਦੋਵਾਂ ਦੀ ਉਮਰ 16-17 ਸਾਲ ਦੀ ਸੀ।  ਅਸਲ ‘ਚ ਮੋਹਾਲੀ ਵਿੱਚ ਪ੍ਰਵਾਸੀ ਨੌਜਵਾਨਾਂ ਨੇ ਇੱਕ ਨਬਾਲਿਗ ਦਾ ਬੜੀ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪਰਿਵਾਰ ਦੇ ਵੱਲੋਂ ਏਅਰਪੋਰਟ ਰੋਡ ਨੂੰ ਜਾਮ ਕੀਤਾ ਗਿਆ। ਪੁਲਿਸ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਕੀ ਸੀ ਮਾਮਲਾ?

ਪਿੰਡ ਕੁੰਭੜਾ ਦਾ ਰਹਿਣ ਵਾਲਾ 17 ਸਾਲਾ ਦਮਨਪ੍ਰੀਤ ਸਿੰਘ ਆਪਣੇ ਦੋਸਤ ਦਿਲਪ੍ਰੀਤ ਸਿੰਘ ਨਾਲ ਪਿੰਡ ਵਿੱਚ ਬੈਠਾ ਸੀ। ਇਸ ਦੌਰਾਨ ਇਕ ਪ੍ਰਵਾਸੀ ਨੌਜਵਾਨ ਬਾਈਕ ‘ਤੇ ਆਇਆ ਅਤੇ ਅਚਾਨਕ ਉਸ ਦੀ ਬਾਈਕ ਦੋਵਾਂ ਨਾਲ ਟਕਰਾ ਗਈ। ਦੋਵਾਂ ਦੋਸਤਾਂ ਨੇ ਨੌਜਵਾਨ ਨੂੰ ਬਾਇਕ ਹੌਲੀ-ਹੌਲੀ ਚਲਾਉਣ ਲਈ ਕਿਹਾ ਜਿਸ ਤੋਂ ਕੁਝ ਦੇਰ ਚ ਹੀ ਬਹਿਸ ਸ਼ੁਰੂ ਹੋ ਗਈ। ਬਾਅਦ ਪ੍ਰਵਾਸੀ ਨੌਜਵਾਨ ਉਥੋਂ ਚਲਾ ਗਿਆ ਅਤੇ ਦੋਵੇਂ ਦੋਸਤ ਉੱਥੇ ਹੀ ਬੈਠੇ ਰਹੇ। ਕੁਝ ਸਮੇਂ ਬਾਅਦ ਬਾਈਕ ਚਾਲਕ ਆਪਣੇ ਨਾਲ 10 ਤੋਂ 12 ਪ੍ਰਵਾਸੀ ਨੌਜਵਾਨਾਂ ਨੂੰ ਲੈ ਕੇ ਆਇਆ ਅਤੇ ਦੋਵਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਦਮਨਪ੍ਰੀਤ ਨੂੰ ਗੰਭੀਰ ਸੱਟਾਂ ਲੱਗੀਆਂ।

ਇਸ ਤੋਂ ਇਲਾਵਾ ਉਸ ਦੇ ਦੋਸਤ ਦਿਲਪ੍ਰੀਤ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਹਮਲਾ ਕਰਨ ਤੋਂ ਬਾਅਦ ਉਹ ਫਰਾਰ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਪੀੜਤ ਦੇ ਘਰ ਸੂਚਨਾ ਦਿੱਤੀ। ਜ਼ਖਮੀਆਂ ਨੂੰ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦਮਨਪ੍ਰੀਤ ਦੀ ਮੌਤ ਹੋ ਗਈ। ਉਸ ਦਾ ਦੋਸਤ ਦਿਲਪ੍ਰੀਤ ਇਸ ਸਮੇਂ ਇਲਾਜ ਅਧੀਨ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment