ਚੰਡੀਗੜ੍ਹ: ਸਾਬਕਾ ਆਈਪੀਐਸ ਅਫਸਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਵਕੀਲ ਵਜੋਂ ਪ੍ਰੈਕਟਿਸ ਕਰਨ ਲਈ ਲਾਇਸੰਸ ਮਿਲ ਗਿਆ ਹੈ। ਅੱਜ ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਵਲੋਂ ਕੁੰਵਰ ਵਿਜੈ ਪ੍ਰਤਾਪ ਨੂੰ ਵਕੀਲ ਵਜੋਂ ਪ੍ਰੈਕਟਿਸ ਕਰਨ ਲਈ ਲਾਇਸੰਸ ਸੌਂਪਿਆ ਗਿਆ।
ਉਹਨਾਂ ਨੂੰ ਵਕੀਲ ਵਜੋਂ ਪ੍ਰੈਕਟਿਸ ਕਰਨ ਲਈ ਲਾਇਸੰਸ ਦੇਣ ਦੇ ਨਾਲ ਨਾਲ ਬਾਰ ਕੌਂਸਲ ਨੇ ਉਹਨਾਂ ਨੂੰ ਅਨੁਸ਼ਾਸਨੀ ਕਮੇਟੀ ਦਾ ਕੋ ਆਪਟਡ ਮੈਂਬਰ ਵੀ ਲਾਇਆ ਗਿਆ ਹੈ।
ਦੱਸਣਯੋਗ ਹੈ ਕਿ ਹਾਲ ਹੀ ‘ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੁਰਾ ਜਾਂਚ ਮਾਮਲੇ ‘ਚ ਉਹਨਾਂ ਦੀ ਜਾਂਚ ਰੱਦ ਕਰਕੇ ਉਨ੍ਹਾਂ ਨੂੰ ਐਸ ਆਈ ਟੀ ‘ਚ ਸ਼ਾਮਲ ਨਾਂ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਈਜੀ ਵਜੋਂ ਅਸਤੀਫਾ ਦੇ ਦਿੱਤਾ ਸੀ।