ਕੁਸ਼ਲਦੀਪ ਢਿੱਲੋਂ ਨੇ ਮੁੱਖ ਮੰਤਰੀ ਚੰਨੀ ਦੀ ਹਾਜ਼ਰੀ ‘ਚ ਮਾਰਕਫ਼ੈਡ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ

TeamGlobalPunjab
2 Min Read

ਚੰਡੀਗੜ੍ਹ :ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਹਾਜ਼ਰ ਸਨ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਬਣੇ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਢਿੱਲੋਂ ਦੀ ਅਗਵਾਈ ਵਿੱਚ ਮਾਰਕਫੈਡ ਅਦਾਰਾ ਹੋਰ ਵੀ ਪੁਲਾਂਘਾ ਪੁੱਟੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਅਦਾਰਾ ਸਿੱਧੇ ਤੌਰ ਉਤੇ ਲੋਕਾਂ ਖਾਸ ਕਰਕੇ ਕਿਸਾਨਾਂ ਅਤੇ ਪੇਂਡੂ ਜੀਵਨ ਦੀ ਆਰਥਿਕਤਾ ਨਾਲ ਜੁੜਿਆ ਹੋਇਆ ਹੈ ਜਿਸ ਨੂੰ ਮਜ਼ਬੂਤੀ ਨਾਲ ਸੂਬਾ ਹੋਰ ਖੁਸ਼ਹਾਲ ਹੋਵੇਗਾ।

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹਨ, ਨੇ ਕਿਹਾ ਕਿ ਢਿੱਲੋਂ ਆਪਣੀ ਮਿਹਨਤ, ਕਾਰਜਕੁਸ਼ਲਤਾ ਤੇ ਦੂਰਅੰਦੇਸ਼ੀ ਸੋਚ ਨਾਲ ਮਾਰਕਫੈਡ ਨੂੰ ਹੋਰ ਵੀ ਅੱਗੇ ਲੈ ਕੇ ਜਾਣਗੇ। ਕੋਵਿਡ ਦੇ ਔਖੇ ਸਮੇਂ ਵਿੱਚ ਮਾਰਕਫੈਡ ਨੇ ਲੋਕਾਂ ਨੂੰ ਘਰਾਂ ਤੱਕ ਸੇਵਾਵਾਂ ਪਹੁੰਚਾਣ ਵਿੱਚ ਮੋਹਰੀ ਰੋਲ ਨਿਭਾਇਆ। ਰੰਧਾਵਾ ਨੇ ਕਿਹਾ ਕਿ ਮਾਰਕਫੈਡ ਦੇ ਉਤਪਾਦ ਆਪਣੇ ਉਚ ਮਿਆਰਾਂ ਲਈ ਜਾਣੇ ਜਾਂਦੇ ਹਨ ਜਿਨ੍ਹਾਂ ਦੀ ਮਾਰਕੀਟ ਬਾਹਰਲੇ ਮੁਲਕਾਂ ਤੱਕ ਵੀ ਹੈ। ਉਨ੍ਹਾਂ ਨਵੇਂ ਬਣੇ ਚੇਅਰਮੈਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਕੁਸ਼ਲਦੀਪ ਸਿੰਘ ਢਿੱਲੋਂ ਨੇ ਪਾਰਟੀ, ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਦੀ ਸੇਵਾ ਨਿਭਾਉਣਾ ਦਾ ਮੌਕਾ ਮਿਲਿਆ ਹੈ। ਢਿੱਲੋਂ ਨੇ ਕਿਹਾ ਕਿ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।

- Advertisement -

Share this Article
Leave a comment