ਕੁਵੰਰ ਵਿਜੈ ਪ੍ਰਤਾਪ ਗੋਲਡ ਮੈਡਲ ਨਾਲ ਸਨਮਾਨਿਤ, ਬੇਅਦਬੀ ਕੇਸ ਦੀ ਵੀ ਖੋਲ੍ਹ ਦਿੱਤੀ ਪੋਲ

TeamGlobalPunjab
2 Min Read

ਅੰਮ੍ਰਿਤਸਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੋਲਡਨ ਪਲਾਜ਼ਾ ਵਿਖੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗੋਲਡ ਮੈਡਲ ਨਾਲ ਸਨਮਾਨਤ ਕੀਤਾ ਗਿਆ। ਬੀਤੇ ਦਿਨੀਂ ਹਾਈ ਕੋਰਟ ਵੱਲੋਂ ਕੁੰਵਰ ਵਿਜੈ ਪ੍ਰਤਾਪ ਦੀ ਸਿੱਟ ਵੱਲੋਂ ਜਾਰੀ ਰਿਪੋਰਟ ਨੂੰ ਨਕਾਰਦਿਆਂ ਜਿੱਥੇ ਕੇਸ ਨੂੰ ਖਾਰਜ ਕੀਤਾ ਗਿਆ ਸੀ। ਉਸ ਦੇ ਰੋਸ ਵਜੋਂ ਕੁੰਵਰ ਵਿਜੈ ਪ੍ਰਤਾਪ ਨੇ ਆਪਣੇ ਆਈਜੀ ਦੇ ਅਹੁਦੇ ਅਤੇ ਸਰਵਿਸ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਕਾਂਡ ਦੀ ਨਿਰਪੱਖ ਜਾਂਚ ਕਰਨ ਵਾਲੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਸਨਮਾਨ ਕਰਨ ਦਾ ਮਨ ਬਣਾਇਆ। ਇਸ ‘ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬਣੇ ਗੋਲਡਨ ਪਲਾਜ਼ਾ ਵਿਖੇ ਸੰਖੇਪ ਜਿਹਾ ਇਕੱਠ ਕਰ ਕੇ ਗੋਲਡ ਮੈਡਲ ਨਾਲ ਸਨਮਾਨਤ ਕੀਤਾ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਦੇਸ਼ ਦੇ ਅੰਗਰੇਜ਼ੀ ਕਾਨੂੰਨ ਦੇ ਅਨੁਸਾਰ ਕਦੀ ਵੀ ਇਨਸਾਫ਼ ਨਹੀਂ ਮਿਲ ਸਕਦਾ। ਉਨ੍ਹਾਂ ਕਿਹਾ ਕਿ ਇਸ ਕੇਸ ਸਬੰਧੀ ਫ਼ਰੀਦਕੋਟ ਅਦਾਲਤ ਵਿੱਚ ਚੱਲ ਰਹੇ ਕੇਸ ਵਿੱਚ 9 ਚਲਾਨ ਪੇਸ਼ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਅਦਾਲਤ ਨੇ ਬਿਨਾਂ ਪੜ੍ਹਿਓ ਪੰਜ ਚਲਾਨ ਰੱਦ ਕਰ ਦਿੱਤੇ ਹਨ ਅਤੇ ਚਾਰ ਚਲਾਨ ਅੱਜ ਵੀ ਜ਼ਿੰਦਾ ਹਨ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਸਿਰਫ਼ ਤੇ ਸਿਰਫ਼ ਟਾਈਮ ਪਾਸ ਕੀਤਾ ਜਾ ਰਿਹਾ ਹੈ। ਇਕ ਸਿੱਟ ਬਣਾ ਲਓ ਦੋ ਸਿੱਟ ਬਣਾ ਲਓ ਜਾਂ ਕਿਸੇ ਹੋਰ ਤਰ੍ਹਾਂ ਦੀ ਜਾਂਚ ਕਰ ਲਓ, ਇਸ ਕੇਸ ਵਿਚ ਸੰਗਤ ਨੂੰ ਇੰਨਸਾਫ ਨਹੀਂ ਮਿਲੇਗਾ। ਲੋਕਾਂ ਨੂੰ ਸਿਰਫ਼ ਬੇਵਕੂਫ ਬਣਾਇਆ ਜਾ ਰਿਹਾ ਹੈ।

Share this Article
Leave a comment