ਕੁਵੈਤ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਦਾਖਲੇ ‘ਤੇ ਲਾਈ ਰੋਕ

TeamGlobalPunjab
1 Min Read

ਨਿਊਜ਼ ਡੈਸਕ: ਕੋਰੋਨਾ ਮਹਾਂਮਾਰੀ ਦੌਰਾਨ ਕੁਵੈਤ ਨੇ ਸਖਤ ਫੈਸਲਾ ਲੈਂਦੇ ਹੋਏ ਭਾਰਤੀ ਨਾਗਰਿਕਾਂ ਦੇ ਦਾਖ਼ਲੇ ‘ਤੇ ਰੋਕ ਲਗਾ ਦਿੱਤੀ ਹੈ। ਕੁਵੈਤ ਸਰਕਾਰ ਦੇ ਇਸ ਫ਼ੈਸਲੇ ਨਾਲ 8 ਲੱਖ ਲੋਕਾਂ ਦੇ ਰੁਜ਼ਗਾਰ ’ਤੇ ਸੰਕਟ ਮੰਡਰਾ ਰਿਹਾ ਹੈ।

ਕੁਵੈਤ ਸਰਕਾਰ ਨੇ ਐਲਾਨ ਕੀਤਾ ਹੈ ਕਿ ਪਿਛਲੇ ਲਗਭਗ ਸਾਢੇ ਤਿੰਨ ਮਹੀਨੇ ਤੋਂ ਬੰਦ ਪਈਆਂ ਕੌਮਾਂਤਰੀ ਉਡਾਣਾਂ 1 ਅਗਸਤ ਤੋਂ ਸ਼ੁਰੂ ਹਨ। ਇਸ ਦੇ ਨਾਲ ਹੀ ਇਹ ਵੀ ਐਲਾਨ ਕੀਤਾ ਕਿ ਭਾਰਤ, ਪਾਕਿਸਤਾਨ, ਨੇਪਾਲ, ਬੰਗਲਾਦੇਸ਼, ਸ੍ਰੀਲੰਕਾ, ਈਰਾਨ ਅਤੇ ਫਿਲੀਪੀਸ ਤੋਂ ਆਉਣ ਵਾਲਿਆਂ ਨੂੰ ਛੱਡ ਕੇ ਹੋਰ ਦੇਸ਼ਾਂ ਵਿੱਚ ਰਹਿਣ ਵਾਲੇ ਨਾਗਰਿਕ ਅਤੇ ਪ੍ਰਵਾਸੀ ਆਵਾਜਾਈ ਕਰ ਸਕਦੇ ਹਨ।

ਇੰਡੀਆ ਕਮਿਊਨਿਟੀ ਸਪੋਰਟ ਗਰੁੱਪ ਦੇ ਮੁਖੀ ਰਾਜਪਾਲ ਤਿਆਗੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਹਜ਼ਾਰਾਂ ਲੋਕਾਂ ਦੀਆਂ ਨੌਕਰੀਆਂ ਚਲੀਆਂ ਜਾਣਗੀਆਂ, ਜੋ ਕੋਰੋਨਾ ਦੇ ਚਲਦਿਆਂ ਭਾਰਤ ਵਿੱਚ ਫਸੇ ਹੋਏ ਹਨ। ਕੁਵੈਤ ਸਰਕਾਰ ਆਪਣੇ ਨਵੇਂ ਟੀਚੇ ਦੇ ਮੁਤਾਬਕ ਦੇਸ਼ ਦੀ ਜਨਸੰਖਿਆ ਘੱਟ ਕਰਨਾ ਚਾਹੁੰਦੀ ਹੈ, ਉਸ ਦੇ ਲਈ ਸਭ ਤੋਂ ਆਸਾਨ ਤਰੀਕਾ ਹੈ ਪ੍ਰਵਾਸੀਆਂ ਦੀ ਗਿਣਤੀ ਘਟਾਉਣਾ।

ਦੱਸ ਦੇਈਏ ਕਿ ਕੁਵੈਤ ਦੀ ਕੁੱਲ ਆਬਾਦੀ 43 ਲੱਖ ਹੈ, ਇਸ ਆਬਾਦੀ ‘ਚ 13 ਲੱਖ ਲੋਕ ਕੁਵੈਤ ਦੇ ਹਨ ਅਤੇ 30 ਲੱਖ ਪ੍ਰਵਾਸੀ ਸ਼ਾਮਲ ਹਨ ਜਿਨ੍ਹਾਂ ‘ਚ ਸਭ ਤੋਂ ਵੱਧ ਭਾਰਤੀ ਹਨ।

- Advertisement -

Share this Article
Leave a comment