ਪੁਤਿਨ ਦੀ ਤਾਜਪੋਸ਼ੀ ਤੋਂ ਬਾਅਦ ਰੂਸ ਨੇ ਯੂਕਰੇਨ ‘ਤੇ ਕੀਤਾ ਹਮਲਾ, 10 ਲੱਖ ਘਰਾਂ ਦੀ ਬੱਤੀ ਗੁੱਲ; ਕਈ ਬੇਘਰ

Prabhjot Kaur
2 Min Read

ਨਿਊਜ਼ ਡੈਸਕ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਮੁੜ ਤਾਜ ਪੋਸ਼ੀ ਕੀਤੀ ਗਈ ਹੈ। ਪੁਤਿਨ ਦੇ ਮੁੜ ਰਾਸ਼ਟਰਪਤੀ ਬਣਦੇ ਹੀ ਰੂਸ ਨੇ ਯੂਕਰੇਨ ‘ਤੇ ਅੱਗ ਦਾ ਮੀਂਹ ਵਰ੍ਹਾਉਣਾ ਸ਼ੁਰੂ ਕਰ ਦਿੱਤਾ। ਰੂਸ ਨੇ 44 ਦਿਨਾਂ ‘ਚ ਪਹਿਲੀ ਵਾਰ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਹਮਲਾ ਕੀਤਾ ਹੈ। ਕੀਵ ਦੇ ਲੋਕਾਂ ਨੇ ਸਵੇਰੇ ਜ਼ਬਰਦਸਤ ਧਮਾਕਿਆਂ ਦੀ ਆਵਾਜ਼ ਸੁਣੀ। ਯੂਕਰੇਨ ਦੀ ਐਮਰਜੈਂਸੀ ਸੇਵਾ ਨੇ ਕਿਹਾ ਕਿ ਹਮਲੇ ਵਿੱਚ ਇੱਕ ਬੱਚੇ ਸਮੇਤ 13 ਲੋਕ ਜ਼ਖਮੀ ਹੋਏ ਹਨ ਅਤੇ ਦਰਜਨਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਕੱਢਿਆ ਗਿਆ ਹੈ। ਕੀਵ ਸ਼ਹਿਰ ਦੇ ਪ੍ਰਸ਼ਾਸਨ ਦੇ ਮੁਖੀ ਸੇਰਹੀ ਪੋਪਕੋ ਨੇ ਕਿਹਾ ਕਿ ਰਾਜਧਾਨੀ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਲਗਭਗ 30 ‘ਕਰੂਜ਼’ ਅਤੇ ‘ਬੈਲਿਸਟਿਕ ਮਿਜ਼ਾਈਲਾਂ’ ਨੂੰ ਅਸਮਾਨ ਵਿੱਚ ਦਾਗਿਆ ਗਿਆ।

ਮੇਅਰ ਵਿਟਾਲੀ ਕਲਿਟਸਕੋ ਨੇ ਕਿਹਾ ਕਿ ਪੱਛਮੀ ਕੀਵ ਦੇ ਸ਼ੇਵਚੇਨਕੀਵਸਕੀ ਜ਼ਿਲ੍ਹੇ ਵਿੱਚ ਰੂਸੀ ਹਮਲੇ ਦੇ ਨਤੀਜੇ ਵਜੋਂ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਇੱਕ ਅਪਾਰਟਮੈਂਟ ਅਤੇ ਕਾਰਾਂ ਨੂੰ ਅੱਗ ਲੱਗ ਗਈ। ਇਹ ਹਮਲਾ ਅਜਿਹੇ ਸਮੇਂ ‘ਚ ਹੋਇਆ ਹੈ ਜਦੋਂ ਯੂਕਰੇਨ ਨੇ ਯੂਕਰੇਨ ਦੀ ਸਰਹੱਦ ਨੇੜੇ ਰੂਸ ਦੇ ਬੇਲਗੋਰੋਡ ਖੇਤਰ ‘ਤੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹਮਲੇ ਕੀਤੇ ਹਨ।

ਯੂਕਰੇਨ ਦੀ ਹਵਾਈ ਸੈਨਾ ਨੇ ਕਿਹਾ ਕਿ ਰੂਸ ਨੇ ਰਾਜਧਾਨੀ ‘ਤੇ ਦੋ ਬੈਲਿਸਟਿਕ ਮਿਜ਼ਾਈਲਾਂ ਅਤੇ 29 ਕਰੂਜ਼ ਮਿਜ਼ਾਈਲਾਂ ਦਾਗੀਆਂ। ਸ਼ਹਿਰ ਦੇ ਪ੍ਰਸ਼ਾਸਨ ਨੇ ਦੱਸਿਆ ਕਿ ਇਸ ਹਮਲੇ ‘ਚ ਜ਼ਖਮੀ ਇਕ 11 ਸਾਲਾ ਲੜਕੀ ਅਤੇ ਇਕ ਹੋਰ 38 ਸਾਲਾ ਵਿਅਕਤੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕੀਵ ਦੇ ਮੇਅਰ  ਕਲਿਟਸਕੋ ਨੇ ਕਿਹਾ ਕਿ ਅੱਠ ਹੋਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਯੂਕਰੇਨ ਦੀ ਐਮਰਜੈਂਸੀ ਸੇਵਾ ਮੁਤਾਬਕ ਕਰੀਬ 80 ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment