Breaking News

ਲਾਭ ਸਿੰਘ ਉਗੋਕੇ ਨੇ ਪੋਸਟ ਕਰਕੇ ਸਾਂਝੀ ਕੀਤੀ ਆਪਣੇ ਪਿਤਾ ਦੀ ਸਿਹਤ ਸਬੰਧੀ ਜਾਣਕਾਰੀ

ਬਰਨਾਲਾ: ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੂੰ ਦਿਲ ਸਬੰਧੀ ਸਮੱਸਿਆ ਆਈ ਹੈ, ਜਿਸ ਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਖੁਦ ਪੋਸਟ ਕਰਕੇ ਦੱਸਿਆ ਕਿ ਉਨ੍ਹਾਂ ਦੀ ਦਿਲ ਦੀ ਧੜਕਣ ਕਾਫੀ ਘੱਟ ਹੋਣ ਕਾਰਨ ਸਿਹਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਲਿਆਂਦਾ ਗਿਆ। ਉਨ੍ਹਾਂ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਰੈਫਰ ਕੀਤਾ ਗਿਆ ਹੈ। ਤਪਾ ਦੇ ਸਰਕਾਰੀ ਹਸਪਤਾਲ ਤੋਂ ਲੁਧਿਆਣਾ ਡੀਐਮਸੀ ਲਈ ਰੈਫ਼ਰ ਕਰ ਦਿੱਤਾ ਗਿਆ।

ਉਨ੍ਹਾਂ ਪੋਸਟ ਕਰਕੇ ਲਿਖਿਆ, ‘ਸਤਿ ਸ੍ਰੀ ਅਕਾਲ ਸਾਰਿਆਂ ਨੂੰ ਮੇਰੇ ਹਲਕੇ ਤੇ ਪੰਜਾਬ ਦੇ ਸਾਰੇ ਭੈਣਾਂ ਭਰਾਵਾਂ ਤੇ ਸਾਰੇ ਸਾਥੀਆਂ ਨੂੰ ਦੱਸਣਾ ਚਾਹੁੰਦਾ ਹਾਂ ਕੀ ਮੇਰੇ ਪਿਤਾ ਜੀ ਦੀ ਹਾਰਟ ਬੀਟ ਕਾਫੀ ਘੱਟ ਹੋਣ ਕਾਰਨ ਉਹਨਾਂ ਨੂੰ ਹਾਰਟ ਸਬੰਧੀ ਸਮੱਸਿਆ ਆਈ ਹੈ ਤੇ DMC, Hero heart’ ਦਾਖਲ ਕੀਤਾ ਗਿਆ ਹੈ। ਉਹਨਾਂ ਦੀ ਹਾਲਤ ਫ਼ਿਲਹਾਲ ਸਥਿਰ ਹੈ, ਵਾਹਿਗੁਰੂ ਜੀ ਕਿਰਪਾ ਕਰਨ 🙏ਤੁਹਾਡੇ ਸਾਰਿਆਂ ਦੀਆਂ ਦੁਆਵਾਂ ਲਈ ਧੰਨਵਾਦ’

ਦੱਸਣਯੋਗ ਹੈ ਕਿ ਸਵੇਰ ਤੋਂ ਹੀ ਸੋਸ਼ਲ ਮੀਡੀਆ ‘ਤੇ ਇਹ ਖਬਰਾਂ ਘੁੰਮ ਰਹੀਆਂ ਸਨ ਕਿ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਪਰ ਇਸ ਮਾਮਲੇ ਦੀ ਅਸਲ ਸੱਚਾਈ ਵਿਧਾਇਕ ਲਾਭ ਸਿੰਘ ਦੀ ਮਾਤਾ ਨੇ ਵੀ ਮੀਡੀਆ ਸਾਹਮਣੇ ਬਿਆਨ ਕੀਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ, ਸਰਕਾਰ ਨੇ ਮਹਿੰਗਾਈ ਭੱਤੇ ‘ਚ ਕੀਤਾ ਵਾਧਾ

ਨਵੀਂ ਦਿੱਲੀ: ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖਬਰ ਹੈ। ਕੇਂਦਰ …

Leave a Reply

Your email address will not be published.