ਲਾਚੋਵਾਲ ਟੋਲ ਪਲਾਜ਼ਾ ਹੋਇਆ ਬੰਦ, ਹੁਣ ਲੋਕਾਂ ਨੂੰ ਨਹੀਂ ਦੇਣੀ ਪਵੇਗੀ ਟੋਲ ਫੀਸ

Rajneet Kaur
2 Min Read

ਨਿਊਜ਼ ਡੈਸਕ: ਹੁਸ਼ਿਆਰਪੁਰ-ਟਾਂਡਾ ਉਤੇ ਪਿੰਡ ਲਾਚੋਵਾਲ ਸਥਿਤ  ਟੋਲ ਪਲਾਜਾ 14 ਦਸੰਬਰ ਦੀ ਰਾਤ ਨੂੰ 12 ਵਜੇ ਤੋਂ ਬੰਦ ਕਰ ਦਿੱਤਾ ਗਿਆ ਹੈ। ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ । ਜਿਸ ਕਾਰਨ ਇਸਨੂੰ ਬੰਦ ਕੀਤਾ ਗਿਆ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ ।

ਦਸਣਯੋਗ ਹੈ ਕਿ ਇਸ ਤੋਂ ਪਹਿਲਾਂ CM ਮਾਨ ਨੇ ਸੰਗਰੂਰ ਵਿੱਚ 2 ਟੋਲ ਪਲਾਜ਼ੇ ਬੰਦ ਕਰਵਾਏ ਸਨ। CM ਮਾਨ ਨੇ ਕਿਹਾ ਸੀ ਕਿ ਕੰਪਨੀ ਨੇ ਉਨ੍ਹਾਂ ਤੋਂ 6 ਮਹੀਨੇ ਦਾ ਸਮਾਂ ਮੰਗਿਆ ਸੀ। ਸਮਾਂ ਨਾ ਦੇਣ ’ਤੇ 50 ਕਰੋੜ ਦਾ ਮੁਆਵਜ਼ਾ ਮੰਗਿਆ ਗਿਆ ਸੀ । ਕੰਪਨੀ ਇਸ ਲਈ ਕੋਰੋਨਾ ਅਤੇ ਕਿਸਾਨਾਂ ਦੇ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਦਲੀਲ ਦੇ ਰਹੀ ਸੀ। ਪਰ ਆਪ’ ਸਰਕਾਰ ਨੇ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ ਸੀ।

ਡੀਸੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਟੋਲ ਪਲਾਜ਼ਾ ਦੀ ਮਿਆਦ ਨੂੰ ਹੋਰ ਅੱਗੇ ਨਹੀਂ ਵਧਾਇਆ ਗਿਆ। ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਆਰਾਮਦਾਇਕ ਆਵਾਜਾਈ ਦੇਣ ਸਬੰਧੀ ਵਿਭਾਗਾਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ। ਡੀਸੀ ਦਾ ਕਹਿਣਾ ਹੈ ਕਿ 14 ਦਸੰਬਰ ਦੀ ਰਾਤ 12 ਵਜੇ ਤੋਂ ਟੋਲ ਪਲਾਜ਼ਾ ਬੰਦ ਕਰ  ਦਿੱਤਾ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment