ਨਿਊਯਾਰਕ (ਗਿੱਲ ਪ੍ਰਦੀਪ ਦੀ ਰਿਪੋਰਟ) : ਜਿਵੇਂ ਹੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਐਲਾਨਿਆ ਗਿਆ ਉਦੋਂ ਤੋਂ ਹੀ ਸਿੱਧੂ ਨੂੰ ਚਾਹੁਣ ਵਾਲਿਆਂ ‘ਚ ਖੁਸ਼ੀ ਦੀ ਲਹਿਰ ਹੈ। ਇਸ ਦੇ ਨਾਲ ਹੀ ਦੁਨੀਆਂ ਦੇ ਜਿਸ ਵੀ ਮੁਲਕ ਵਿੱਚ ਕਾਂਗਰਸ ਪਾਰਟੀ ਦੇ ਨੁਮਾਇੰਦੇ ਜਾਂ ਵਰਕਰ ਰਹਿੰਦੇ ਨੇ ਉਨ੍ਹਾਂ ਦੀ ਵੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਇਸ ਲੜੀ ਤਹਿਤ ਅਮਰੀਕਾ ਦੇ ਨਿਊਯਾਰਕ ਸ਼ਹਿਰ ‘ਚ ਵੀ ਇੰਡੀਅਨ ਓਵਰਸੀਜ਼ ਕਾਂਗਰਸ ਵੱਲੋਂ ਲੱਡੂ ਵੰਡ ਕੇ ਇਕ ਦੂਜੇ ਤੇ ਨਾਲ ਖੁਸ਼ੀ ਜ਼ਾਹਰ ਕੀਤੀ ਗਈ। ਦੱਸ ਦਈਏ ਕਿ ਇਹ ਪ੍ਰੋਗਰਾਮ ਮੋਹਿੰਦਰ ਸਿੰਘ ਗਿਲਜੀਆਂ ਵੱਲੋਂ ਉਲੀਕਿਆ ਗਿਆ ਕਿਉਂਕਿ ਮਹਿੰਦਰ ਸਿੰਘ ਗਿਲਜੀਆਂ ਦੇ ਭਰਾ ਸੰਗਤ ਸਿੰਘ ਗਿਲਜੀਆਂ ਨੂੰ ਵੀ ਵਰਕਿੰਗ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ।
ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਦੇ ਨਾਲ ਹੀ ਵਰਕਿੰਗ ਕਮੇਟੀ ਦੇ ਚਾਰ ਪ੍ਰਧਾਨ ਬਣਾਏ ਗਏ ਹਨ। ਜਿਨ੍ਹਾਂ ਦੇ ਵਿੱਚ ਸੰਗਤ ਸਿੰਘ ਗਿਲਜੀਆਂ ਇਕ ਨੇ ਅਤੇ ਉਹ ਮਹਿੰਦਰ ਸਿੰਘ ਗਿਲਜੀਆਂ ਦੇ ਭਰਾ ਨੇ, ਮੋਹਿੰਦਰ ਸਿੰਘ ਗਿਲਜੀਆਂ ਇੰਡੀਅਨ ਓਵਰਸੀਜ਼ ਕਾਂਗਰਸ US ਦੇ ਨੈਸ਼ਨਲ ਪ੍ਰੈਜ਼ੀਡੈਂਟ ਹਨ।
https://www.facebook.com/GlobalPunjabTV/videos/2881897768807339/
ਲੰਮੇ ਸਮੇਂ ਦੀ ਮੁਸ਼ੱਕਤ ਤੋਂ ਬਾਅਦ ਆਖਿਰਕਾਰ ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਨ ਵਲੋਂ ਪ੍ਰਧਾਨ ਬਣਾ ਦਿੱਤਾ ਗਿਆ ਹੈ। ਸਿੱਧੂ ਦਾ ਚਿਹਰਾ ਅੱਗੇ ਆਉਣ ਦੇ ਨਾਲ ਪੂਰੀ ਕਾਂਗਰਸ ਦੇ ਵਿੱਚ ਵੱਖਰਾ ਹੀ ਉਤਸ਼ਾਹ ਭਰਿਆ ਗਿਆ ਹੈ। ਹੁਣ ਆਉਣ ਵਾਲੇ ਸਮੇਂ ਦੇ ਦੌਰਾਨ ਨਵਜੋਤ ਸਿੱਧੂ ਕਿਸ ਤਰੀਕੇ ਨਾਲ ਕੁਝ ਵੱਖਰਾ ਕੰਮ ਕਰਦੇ ਜਾਂ ਫੇਰ 2022 ਦੀਆਂ ਚੋਣਾਂ ‘ਚ ਕਾਂਗਰਸ ਨੂੰ ਜਿੱਤ ਦਿਵਾਉਣ ਵਿੱਚ ਸਫ਼ਲ ਹੋ ਪਾਉਂਦੇ ਆ ਇਹ ਤਾਂ ਆਉਣ ਵਾਲਾ ਵਕਤ ਹੀ ਦੱਸੇਗਾ।