ਨਿਊਜ਼ ਡੈਸਕ: ਪਾਕਿਸਤਾਨ ਵਿੱਚ ਲਾਹੌਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਅੰਡਰਵਰਲਡ ਡਾਨ ਅਮੀਰ ਬਲਾਜ਼ ਟੀਪੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇੱਕ ਟੀਵੀ ਚੈਨਲ ਦੀ ਰਿਪੋਰਟ, ਮੁਤਾਬਕ ਬਲਾਜ ਐਤਵਾਰ ਨੂੰ ਚੁੰਗ ਇਲਾਕੇ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪਹੁੰਚਿਆ ਸੀ। ਉਸੇ ਸਮੇਂ ਇੱਕ ਅਣਜਾਣ ਹਮਾਲਾਵਰ ਨੇ ਉਸਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਬਲਾਜ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਜਿਨਾਹ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਅਮੀਰ ਬਲਾਜ਼ ਆਰਿਫ ਆਮਿਰ ਦਾ ਪੁੱਤਰ ਸੀ। ਆਰਿਫ ਦਾ ਸਾਲ 2010 ‘ਚ ਅੱਲਾਮਾ ਇਕਬਾਲ ਏਅਰਪੋਰਟ ਅੰਦਰ ਕਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਪੁਰਾਣੀ ਦੁਸ਼ਮਣੀ ‘ਚ ਅਮੀਰ ਦੇ ਦਾਦਾ ਦਾ ਵੀ ਕਤਲ ਕਰ ਦਿੱਤਾ ਗਿਆ। ਅਮੀਰ ਟੀਪੂ ਮਾਲ ਢੋਆ ਢੁਆਈ ਦੇ ਨੈੱਟਵਰਕ ਦਾ ਮਾਲਕ ਸੀ। ਆਮਿਰ, ਉਸਦੇ ਪਿਤਾ ਅਤੇ ਦਾਦਾ ਸਾਰੇ ਅੰਡਰਵਰਲਡ ਡਾਨ ਰਹੇ ਹਨ।
ਪੁਲਿਸ ਮੁਤਾਬਕ ਬਲਾਜ ਐਤਵਾਰ ਸ਼ਾਮ ਨੂੰ ਇਕ ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਲਈ ਆਇਆ ਸੀ। ਫਿਰ ਇਕ ਅਣਪਛਾਤੇ ਹਮਲਾਵਰ ਨੇ ਬਲਾਜ਼ ਸਣੇ ਤਿੰਨ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਪਹਿਲਾਂ ਕਿ ਉਹ ਕਿਸੇ ਹੋਰ ਨੂੰ ਨਿਸ਼ਾਨਾ ਬਣਾ ਸਕੇ, ਬਲਾਜ਼ ਦੇ ਨਾਲ ਆਏ ਬਾਡੀਗਾਰਡਾਂ ਨੇ ਹਮਲਾਵਰ ਨੂੰ ਮਾਰ ਦਿੱਤਾ। ਇਸ ਦੌਰਾਨ ਬਲਾਜ ਅਤੇ ਹੋਰ ਦੋ ਜ਼ਖਮੀਆਂ ਨੂੰ ਜਿਨਾਹ ਹਸਪਤਾਲ ਲਿਜਾਇਆ ਗਿਆ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਦਕਿ ਦੋਵੇਂ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।