ਦਿੱਲੀ ਪੁਲਿਸ ਨੂੰ ਲੋੜਿੰਦੇ ਲੱਖਾ ਸਿਧਾਣਾ ਦੀ ਚੁਣੌਤੀ, ਬਠਿੰਡਾ ‘ਚ ਵੱਡਾ ਇਕੱਠ ਕਰਨ ਦਾ ਕੀਤਾ ਐਲਾਨ

TeamGlobalPunjab
2 Min Read

ਚੰਡੀਗੜ੍ਹ : ਦਿੱਲੀ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨਾਮਜ਼ਦ ਲੱਖਾ ਸਿਧਾਣਾ ਨੇ ਪੁਲਿਸ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਲੱਖਾ ਸਿਧਾਣਾ ਨੇ ਦਾਅਵਾ ਕੀਤਾ ਹੈ ਕਿ ਉਹ 23 ਫਰਵਰੀ ਨੂੰ ਪੰਜਾਬੀ ਮਾਂ ਬੋਲੀ ਦਿਹਾੜੇ ‘ਤੇ ਬਠਿੰਡਾ ਵਿਖੇ ਵੱਡਾ ਇਕੱਠ ਕਰਨ ਜਾ ਰਿਹਾ ਹੈ। ਇਹ ਚੁਣੌਤੀ ਇਸ ਲਈ ਬਣੀ ਹੈ ਕਿਉਂਕਿ ਦਿੱਲੀ ਪੁਲਿਸ ਨੂੰ ਲੱਖਾ ਸਿਧਾਣਾ ਲਾਲ ਕਿਲ੍ਹਾ ਹਿੰਸਾ ਮਮਾਲੇ ਵਿੱਚ ਲੋੜਿੰਦਾ ਹੈ। ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਦੀ ਸੂਹ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੋਇਆ। ਅਜਿਹੇ ਵਿੱਚ ਦਿੱਲੀ ਪੁਲਿਸ ਦੀ ਸਖ਼ਤੀ ਵਿਚਾਲੇ ਲੱਖਾ ਸਿਧਾਣਾ ਨੇ ਬਠਿੰਡਾ ਦੇ ਪਿੰਡ ਮਹਿਰਾਜ ਵਿੱਚ ਨੌਜਵਾਨਾਂ ਦਾ ਵੱਡਾ ਇਕੱਠ ਕਰਨ ਦਾ ਐਲਾਨ ਕੀਤਾ ਹੈ।

ਦਿੱਲੀ ਪੁਲਿਸ ਪਿਛਲੇ ਕਈ ਦਿਨਾਂ ਤੋਂ ਲੱਖਾ ਸਿਧਾਣਾ ਦੀ ਭਾਲ ਕਰ ਰਹੀ ਹੈ। ਵੱਡੇ ਇਕੱਠ ਦਾ ਐਲਾਨ ਉਸ ਨੇ ਫੇਸਬੁੱਕ ‘ਤੇ ਲਾਈਵ ਕਰਕੇ ਦਿੱਤਾ ਹੈ। ਲੱਖਾ ਸਿਧਾਣਾ ਦਾ ਇਹ ਫੇਸਬੁੱਕ ਲਾਈਵ ਇੱਕ ਟੈਂਟ ‘ਚ ਰਿਕਾਰਡ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੱਖਾ ਸਿਧਾਣਾ ਨੇ ਦਿੱਲੀ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਸਮਰਥਣ ਦੇਣ ਦੀ ਲੋਕਾਂ ਨੂੰ ਅਪੀਲ ਵੀ ਕੀਤੀ ਹੈ। ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਹਿੰਸਾ ਵਾਪਰੀ ਸੀ। ਟਰੈਕਟਰ ਪਰੇਡ ਦੌਰਾਨ ਕੁਝ ਲੋਕ ਲਾਲ ਕਿਲ੍ਹੇ ‘ਤੇ ਪਹੁੰਚ ਗਏ ਸਨ, ਜਿੱਥੇ ਉਹਨਾਂ ਨੇ ਧਾਰਮਿਕ ਝੰਡਾ ਫਹਿਰਾਇਆ ਸੀ। ਇਸ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਨੇ ਦੇਸ਼ਧ੍ਰੋਹ ਅਤੇ ਯੂਏਪੀਏ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੋਇਆ। ਇਸੇ ਮਮਾਲੇ ਵਿੱਚ ਪੰਜਾਬੀ ਅਦਾਕਾਰ ਦੀਪ ਸਿੱਧੂ ਵੀ ਪੁਲਿਸ ਦੀ ਹਿਰਾਸਤ ਵਿੱਚ ਹੈ।

Share this Article
Leave a comment