Breaking News

ਲਖੀਮਪੁਰ ਖੀਰੀ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਇਨ੍ਹਾਂ ਸ਼ਰਤਾਂ ‘ਤੇ ਮਿਲੀ ਜ਼ਮਾਨਤ

ਉੱਤਰ ਪ੍ਰਦੇਸ਼: ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਵੱਡੀ ਰਾਹਤ ਮਿਲੀ ਹੈ। ਲਖੀਮਪੁਰ ਖੀਰੀ ਦੇ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਵਲੋਂ 8 ਹਫ਼ਤਿਆਂ ਦੀ ਜ਼ਮਾਨਤ ਦਿੱਤੀ ਗਈ ਹੈ। ਹਾਲਾਂਕਿ ਸੁਪਰੀਮ ਕੋਰਟ ਵਲੋਂ ਕੁਝ ਸ਼ਰਤਾ ਵੀ ਰੱਖੀਆਂ ਗਈਆਂ ਹਨ ਅਦਾਲਤ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਆਪਣੇ ਟਿਕਾਣੇ ਬਾਰੇ ਸਮੇਂ-ਸਮੇਂ ਜਾਣਕਾਰੀ ਦੇਣੀ ਹੋਵੇਗੀ।

ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਆਸ਼ੀਸ਼ ਮਿਸ਼ਰਾ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ‘ਤੇ ਮੁਕੱਦਮੇ ਦੀ ਸੁਣਵਾਈ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਸਕਦੀ ਹੈ। ਸੁਪਰੀਮ ਕੋਰਟ ਵਲੋਂ ਸ਼ਰਤਾਂ ਵਿੱਚ ਕਿਹਾ ਗਿਆ ਕਿ ਆਸ਼ੀਸ਼ ਮਿਸ਼ਰਾ ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਨਹੀਂ ਰਹਿਣਗੇ। ਇਸ ਤੋਂ ਇਲਾਵਾ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਇਕ ਹਫਤੇ ਬਾਅਦ ਉਹ ਉੱਤਰ ਪ੍ਰਦੇਸ਼ ਛੱਡ ਜਾਵੇਗਾ।

ਦੱਸਣਯੋਗ ਹੈ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ 26 ਜੁਲਾਈ, 2022 ਨੂੰ ਇਲਾਹਾਬਾਦ ਹਾਈ ਕੋਰਟ ਵਿੱਚ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ‘ਤੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

India China Tension: ਭਾਰਤ-ਚੀਨ ਸਰਹੱਦ ‘ਤੇ ਤਣਾਅ ਦਰਮਿਆਨ ਅਮਰੀਕਾ ਦਾ ਵੱਡਾ ਬਿਆਨ, ਕਿਹਾ- ਇਕਤਰਫਾ ਕਾਰਵਾਈ ਦਾ ਕਰੇਗਾ ਵਿਰੋਧ

ਭਾਰਤ ਅਤੇ ਚੀਨ ਵਿਚਾਲੇ ਸਰਹੱਦ ‘ਤੇ ਚੱਲ ਰਹੇ ਤਣਾਅ ਦਰਮਿਆਨ ਅਮਰੀਕਾ ਦਾ ਇਕ ਅਹਿਮ ਬਿਆਨ …

Leave a Reply

Your email address will not be published. Required fields are marked *