ਨਵੀਂ ਦਿੱਲੀ : ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਯੂਪੀ ਸਰਕਾਰ ਦੀ ਹੁਣ ਤੱਕ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿੱਚ 8 ਲੋਕਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ ਅਤੇ ਕਾਨੂੰਨ ਨੂੰ ਸਾਰੇ ਦੋਸ਼ੀਆਂ ਦੇ ਵਿਰੁੱਧ ਆਪਣਾ ਰਾਹ ਅਪਣਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਲਖੀਮਪੁਰ ਖੇੜੀ ਮਾਮਲੇ ਦੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਤੋਂ ਪੁੱਛਿਆ ਕਿ ਕੀ ਮਾਮਲੇ ਵਿੱਚ ਮੌਤ ਜਾਂ ਗੋਲੀ ਲੱਗਣ ਵਰਗੇ ਗੰਭੀਰ ਦੋਸ਼ ਹੋਣ ਦੇ ਬਾਵਜੂਦ ਵੀ ਦੋਸ਼ੀਆਂ ਨਾਲ ਅਜਿਹਾ ਸਲੂਕ ਕੀਤਾ ਜਾਂਦਾ ਹੈ?
ਅਦਾਲਤ ਨੇ ਅੱਗੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਸਾਨੂੰ ਉਮੀਦ ਹੈ ਕਿ ਯੂਪੀ ਸਰਕਾਰ ਇਸ ਮਾਮਲੇ ਵਿੱਚ ਲੋੜੀਂਦੇ ਕਦਮ ਚੁੱਕੇਗੀ। ਹੁਣ ਮਾਮਲੇ ਦੀ ਸੁਣਵਾਈ 20 ਅਕਤੂਬਰ ਨੂੰ ਹੋਵੇਗੀ। ਕੋਰਟ ਵਿਚ ਯੂਪੀ ਸਰਕਾਰ ਨੇ ਅੱਜ ਸਟੇਟਸ ਰਿਪੋਰਟ ਦਾਖਲ ਕੀਤੀ ਹੈ। ਦੂਜੇ ਪਾਸੇ ਆਸ਼ੀਸ਼ ਮਿਸ਼ਰਾ ਅੱਜ ਪੁੱਛਗਿੱਛ ਲਈ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਨਹੀਂ ਹੋਇਆ ਹੈ।