ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਐੱਸ.ਆਈ.ਟੀ. ਨੇ ਜਾਰੀ ਕੀਤੀਆਂ ਸ਼ੱਕੀਆਂ ਦੀਆਂ ਤਸਵੀਰਾਂ ; ਨਾਂ-ਪਤਾ ਦੱਸਣ ਵਾਲੇ ਨੂੰ ਇਨਾਮ ਦਾ ਐਲਾਨ

TeamGlobalPunjab
1 Min Read

ਲਖਨਊ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਹੋਈ ਹਿੰਸਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸ਼ੱਕੀਆਂ ਦੀ ਗ੍ਰਿਫ਼ਤਾਰੀ ਲਈ ਯਤਨ ਤੇਜ਼ ਕਰ ਦਿੱਤੇ ਹਨ। ਮੰਗਲਵਾਰ ਨੂੰ ਐੱਸਆਈਟੀ ਨੇ ਘਟਨਾ ’ਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਜਾਂਚ ਟੀਮ ਨੇ ਲੋਕਾਂ ਨੂੰ ਇਨ੍ਹਾਂ ਸ਼ੱਕੀਆਂ ਬਾਰੇ ਸੂਚਨਾ ਦੇਣ ਦੀ ਵੀ ਅਪੀਲ ਕੀਤੀ ਹੈ। ਸੂਚਨਾ ਦੇਣ ਵਾਲੇ ਲੋਕਾਂ ਨੂੰ ਉੱਚਿਤ ਇਨਾਮ ਦਿੱਤਾ ਜਾਵੇਗਾ।

 

 

ਦੱਸਣਯੋਗ ਹੈ ਕਿ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ ’ਚ ਖੇਤੀ ਕਾਨੂੰਨਾਂ ਵਿਰੋਧੀ ਅੰਦੋਲਨ ਦੌਰਾਨ ਹੋਈ ਹਿੰਸਾ ’ਚ ਚਾਰ ਕਿਸਾਨਾਂ ਸਮੇਤ ਅੱਠ ਜਣਿਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਬੇਟੇ ਆਸ਼ੀਸ਼ ਸਮੇਤ ਕਈ ਮੁਲਜ਼ਮਾਂ ਨੂੰ ਪੁਲਿਸ ਗ੍ਰਿਫ਼ਤਾਰ ਕਰ ਚੁੱਕੀ ਹੈ।

Share this Article
Leave a comment