ਕੋਰੋਨਾ ਵਾਇਰਸ: ਨਾਮੀ ਕਲਕਾਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਵਲੋਂ ਨੋਟਿਸ ਜਾਰੀ

TeamGlobalPunjab
1 Min Read

ਲਖਨਊ : ਕੋਰੋਨਾ ਵਾਇਰਸ ਨਾਲ ਲੜਾਈ ਜਿੱਤਣ ਵਾਲੀ ਗਾਇਕਾ ਕਨਿਕਾ ਕਪੂਰ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ  ਨਹੀਂ ਲੈ ਰਹੀਆਂ ਹਨ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਅੱਜ ਯਾਨੀ ਸੋਮਵਾਰ ਨੂੰ ਸਰੋਜਨੀ ਨਗਰ ਪੁਲਿਸ ਵਲੋਂ  ਕਨਿਕਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ  ਪੁਲਿਸ ਨੇ ਗਾਇਕਾ ਨੂੰ 30 ਅਪ੍ਰੈਲ ਨੂੰ ਸਵੇਰੇ 11 ਵਜੇ ਸਰੋਜਨੀ ਨਗਰ ਥਾਣੇ ਬੁਲਾਇਆ ਹੈ।

ਜਾਂਚ ਅਧਿਕਾਰੀ ਜੇਪੀ ਸਿੰਘ ਦੇ ਹਵਾਲੇ ਨਾਲ ਆਈਆਂ ਖਬਰਾਂ ਮੁਤਾਬਕ 30 ਅਪ੍ਰੈਲ ਨੂੰ ਕਨਿਕਾ ਦੇ ਬਿਆਨ ਦਰਜ ਕੀਤੇ ਜਾਣਗੇ ਜਿਸ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜੇਪੀ ਸਿੰਘ ਦਾ ਕਹਿਣਾ ਹੈ ਕਿ ਕਨਿਕਾ ਜਾਂਚ ਵਿਚ ਸਹਿਯੋਗ ਕਰ ਰਹੀ ਹੈ।

ਦੱਸ ਦੇਈਏ ਕਿ ਕਨਿਕਾ ਕਪੂਰ ਖ਼ਿਲਾਫ਼ ਆਈਪੀਸੀ ਦੀ ਧਾਰਾ 188, 269 ਅਤੇ 270 ਤਹਿਤ ਸਰੋਜਨੀ ਨਗਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਕਨਿਕਾ ਵਲੋਂ ਹੋਰਾਂ ਦੀ ਜਾਨ ਖਤਰੇ ਵਿਚ ਪਾਈ ਗਈ ਹੈ ।

- Advertisement -

Share this Article
Leave a comment