ਲੱਖੋਵਾਲ ਨੇ ਸੁਪਰੀਮ ਕੋਰਟ ‘ਚੋਂ ਕੇਸ ਵਾਪਸ ਲਿਆ

TeamGlobalPunjab
2 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ): ਭਾਰਤੀ ਕਿਸਾਨ ਯੂਨੀਅਨ ( ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਸੁਪਰੀਮ ਕੋਰਟ ਵਿੱਚ ਖੇਤੀ ਬਿੱਲਾਂ ਬਾਰੇ ਕੀਤਾ ਕੇਸ ਵਾਪਸ ਲੈ ਲਿਆ ਗਿਆ ਹੈ । ਇਸ ਬਾਰੇ ਜਾਣਕਾਰੀ ਉਨ੍ਹਾਂ ਦੇ ਵਕੀਲ ਜੀ ਐੱਸ ਘੁੰਮਣ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਹਰਿੰਦਰ ਸਿੰਘ ਲੱਖੋਵਾਲ ਨੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਮਾਮਲਾ ਬਿਨਾਂ ਧਿਆਨ ‘ਚ ਲਿਆਉਣ ਤੋਂ ਹੀ ਸੁਪਰੀਮ ਕੋਰਟ ਵਿੱਚ ਖੇਤੀ ਸਬੰਧੀ ਬਿੱਲਾਂ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕਰ ਦਿੱਤੀ ਸੀ। ਉਸ ਤੋਂ ਬਾਅਦ 30 ਕਿਸਾਨ ਜਥੇਬੰਦੀਆਂ ਨੇ ਲੱਖੋਵਾਲ ਦਾ ਬਾਈਕਾਟ ਕਰ ਦਿੱਤਾ ਸੀ ਅਤੇ ਕਿਸਾਨ ਸੰਘਰਸ਼ ਨਾਲੋਂ ਉਨ੍ਹਾਂ ਨੂੰ ਲਾਂਭੇ ਕਰ ਦਿੱਤਾ ਸੀ। ਪਰ ਲੱਖੋਵਾਲ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਕਿਹਾ ਸੀ ਕਿ ਉਹ ਕੇਸ ਵਾਪਸ ਲੈ ਲੈਂਦੇ ਹਨ।

ਹੁਣ ਜਦੋਂ ਹਰਿੰਦਰ ਸਿੰਘ ਲੱਖੋਵਾਲ ਨੇ ਸੁਪਰੀਮ ਕੋਰਟ ਵਿੱਚ ਕੀਤਾ ਕੇਸ ਵਾਪਸ ਲੈ ਲਿਆ ਹੈ ਤਾਂ ਉਹ ਵੀ ਸੰਘਰਸ਼ਸ਼ੀਲ ਜਥੇਬੰਦੀਆਂ ਵਿੱਚ ਸ਼ਾਮਲ ਹੋ ਜਾਣਗੇ। ਇਸ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਸੋਸ਼ਲ ਮੀਡੀਆ ਉੱਤੇ ਕਾਫੀ ਕਿਰਕਰੀ ਹੋਣ ਲੱਗ ਪਈ ਸੀ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਇਹ ਕਿਹਾ ਸੀ ਕਿ ਕਿਸਾਨ ਸੰਘਰਸ਼ ਦੀ ਪਿੱਠ ਵਿੱਚ ਹਰਿੰਦਰ ਸਿੰਘ ਲੱਖੋਵਾਲ ਨੇ ਛੁਰਾ ਖੋਭ ਦਿੱਤਾ ਹੈ। ਲੱਖੋਵਾਕ ‘ਤੇ ਇਹ ਇਲਜ਼ਾਮ ਵੀ ਲੱਗੇ ਸਨ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਹਿਣ ‘ਤੇ ਹੀ ਉਨ੍ਹਾਂ ਸੁਪਰੀਮ ਕੋਰਟ ਵਿੱਚ ਕੇਸ ਕੀਤਾ ਹੈ ਪਰ ਹੁਣ ਇਨ੍ਹਾਂ ਬਿਆਨਾਂ ‘ਤੇ ਰੋਕ ਲੱਗ ਗਈ ਹੈ।

Share this Article
Leave a comment