ਚੰਡੀਗੜ੍ਹ: ਕਾਂਗਰਸੀ ਆਗੂ ਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਨੇ ਇਹ ਅਹੁਦਾ ਛੱਡਿਆ ਹੈ। ਮਜੀਠੀਆ ਨੇ ਮਜੀਠਾ ਹਲਕੇ ਤੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਵਿਧਾਨ ਸਭਾ ਚੋਣ ਲੜੀ ਸੀ।