ਨਵੇਂ ਜੇਲ੍ਹ ਮੰਤਰੀ ਸੁਧਾਰਣਗੇ ਪੰਜਾਬ ਦੀਆਂ ਜੇਲ੍ਹਾਂ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਸੂਬੇ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਹਾਲ ਹੀ ਵਿੱਚ ਹੋਏ ਕੈਬਨਿਟ ਫ਼ੇਰਬਦਲ ਦੌਰਾਨ ਜੇਲ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ।

ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸੂਬੇ ਦੀਆਂ ਜੇਲਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਉਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਯਾਫ਼ਤਾ ਕੈਦੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਵਾਸਤੇ ਸਿਖਲਾਈ ਦਿੱਤੀ ਜਾ ਰਹੀ ਹੈ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੀਆਂ ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲਾਂ ਨੂੰ ਨਵੀਨਤਮ ਸੁਰੱਖਿਆ ਉਪਕਰਣਾਂ ਨਾਲ ਲੈਸ ਕਰਨਾ ਵੀ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

ਜੇਲ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਕੈਦੀਆਂ ਦੇ ਸੁਧਾਰ ਅਤੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਉਸਾਰੂ ਨਾਗਰਿਕ ਵਜੋਂ ਸਮਾਜ ਵਿੱਚ ਮੁੜ ਜੋੜਨ ਵਿੱਚ ਮਦਦ ਕਰਨ ਲਈ ਵਚਨਬੱਧ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment