ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ

Global Team
1 Min Read

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ।

ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਬਾਜਵਾ ਅਤੇ ਹੋਰਾਂ ਨਾਲ ਹੋਈ ਇਸ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਿਭਾਗ ਵਰੁਣ ਰੂਜ਼ਮ, ਮੈਨੇਜ਼ਿੰਗ ਡਾਇਰੈਕਟਰ ਪੀ.ਆਰ.ਟੀ.ਸੀ ਬੀ.ਐਸ. ਸ਼ੇਰਗਿੱਲ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਕੁਮਾਰ ਗੁਪਤਾ, ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।

Share This Article
Leave a Comment