ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੂੰ ਮਾਝਾ ਖੇਤਰ ‘ਚ ਉਦੋਂ ਹੋਰ ਮਜ਼ਬੂਤੀ ਮਿਲੀ ਜਦੋਂ ਤਰਨਤਾਰਨ ਜ਼ਿਲ੍ਹੇ ਦੇ ਪ੍ਰਮੁੱਖ ਅਕਾਲੀ ਆਗੂ ਅਤੇ ਲਾਲਜੀਤ ਸਿੰਘ ਭੁੱਲਰ ‘ਆਪ’ ‘ਚ ਸ਼ਾਮਲ ਹੋ ਗਏ।
ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਟਰ ਵਿਖੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਾਰਟੀ ‘ਚ ਰਸਮੀ ਸ਼ਮੂਲੀਅਤ ਕਰਵਾਈ।
ਪੱਟੀ ਨਾਲ ਸੰਬੰਧਿਤ ਲਾਲਜੀਤ ਸਿੰਘ ਭੁੱਲਰ ਸ੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਸਕੱਤਰ ਅਤੇ ਤਰਨਤਾਰਨ ਆੜ੍ਹਤੀਆ ਐਸੋਸੀਏਸ਼ਨ ਦੇ ਚੇਅਰਮੈਨ ਹੋਣ ਦਾ ਨਾਲ ਨਾਲ ਇਲਾਕੇ ‘ਚ ਸਮਾਜ ਸੇਵਕ ਵਜੋਂ ਵੀ ਮਸ਼ਹੂਰ ਹਨ।
ਇਸ ਮੌਕੇ ‘ਆਪ’ ਦੇ ਪੱਟੀ ਹਲਕਾ ਇੰਚਾਰਜ ਰਣਜੀਤ ਸਿੰਘ ਚੀਮਾ ਅਤੇ ਹੋਰ ਆਗੂ ਮੌਜੂਦ ਸਨ।
‘ਆਪ’ ‘ਚ ਸ਼ਾਮਲ ਹੋਏ ਮਾਝੇ ਦੇ ਅਕਾਲੀ ਆਗੂ ਲਾਲਜੀਤ ਸਿੰਘ ਭੁੱਲਰ
Leave a Comment
Leave a Comment