ਮੋਦੀ ਸਰਕਾਰ ਖਿਲਾਫ਼ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਨੇ ਬਰਨਾਲਾ ‘ਚ ਕੀਤੀ ਲਲਕਾਰ ਰੈਲੀ

TeamGlobalPunjab
2 Min Read

ਬਰਨਾਲਾ: ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਕਿਸਾਨ ਪਹਿਲੇ ਦਿਨ ਤੋਂ ਸੜਕਾਂ ’ਤੇ ਉਤਰੇ ਹੋਏ ਹਨ। ਇਸਦੇ ਵਿਰੋਧ ‘ਚ ਕਿਸਾਨ ਜੱਥੇਬੰਦੀਆਂ ਵਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਕੇਂਦਰ ਸਰਕਾਰ ਨੂੰ ਲਲਕਾਰ ਮਾਰੀ ਗਈ ਹੈ। ਅੱਜ ਬਰਨਾਲਾ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਵਲੋਂ ਸੂਬਾ ਪੱਧਰੀ ਲਲਕਾਰ ਰੈਲੀ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਨੌਜਵਾਨ, ਬਜ਼ੁਰਗ ਅਤੇ ਔਰਤਾਂ ਸ਼ਾਮਲ ਹੋਈਆਂ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੁੱਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਵਿੱਚ ਸ਼ਾਮਿਲ ਪੰਜਾਬ ਦੀਆਂ ਸੰਘਰਸ਼ਸ਼ੀਲ 10 ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਖੇਤੀ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ (ਸੋਧ) ਬਿਲ-2020 ਖਿਲਾਫ ਪੰਜਾਬ ਅੰਦਰ ਪੰਜ ਥਾਵਾਂ ਉੱਪਰ ਕੀਤੀਆਂ ਜਾ ਰਹੀਆਂ ਹਨ।

- Advertisement -

ਉਹਨਾਂ ਕਿਹਾ ਕਿ ਇਹ ਆਰਡੀਨੈਂਸ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ। ਜਿਹਨਾਂ ਨੂੰ ਕਿਸਾਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰ ਸਕਦੇ। ਇਹਨਾਂ ਆਰਡੀਨੈਂਸਾਂ ਸਹਾਰੇ ਦੇਸ਼ ਦੀ ਹਕੂਮਤ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਕਰਜ਼ੇ ਦੇ ਮਾਰੇ ਕਿਸਾਨ ਖੁਦਕਸ਼ੀਆਂ ਦੀ ਕਗਾਰ ’ਤੇ ਪਹੁੰਚ ਗਏ ਸਨ। ਲੋਕ ਆਪ ਮੁਹਾਰੇ ਘਰਾਂ ਤੋਂ ਬਾਹਰ ਨਿਕਲ ਕੇ ਇਹਨਾਂ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਨ ਲੱਗੇ ਹਨ। ਔਰਤਾਂ ਨੇ ਘਰਾਂ ਦੇ ਚੁੱਲਿਆਂ ਦੇ ਨਾਲ ਨਾਲ ਸੰਘਰਸ਼ਾਂ ਦਾ ਮੈਦਾਨ ਵੀ ਸੰਭਾਲ ਲਿਆ ਹੈ। ਜੋ ਨਵੇਂ ਇਨਕਲਾਬ ਦਾ ਮੁੱਢ ਬੰਨੇਗਾ। ਉਹਨਾਂ ਕਿਹਾ ਕਿ 16 ਸਤੰਬਰ 10 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਅਗਲੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Share this Article
Leave a comment