ਲਾਲੂ ਪ੍ਰਸਾਦ ਯਾਦਵ ਨੇ ਅੀਮਤ ਸ਼ਾਹ ਨੂੰ ਲਿਆ ਨਿਸ਼ਾਨੇ ਤੇ, ਕਹੀ ਇਹ ਗੱਲ

Rajneet Kaur
2 Min Read

ਨਿਊਜ਼ ਡੈਸਕ: ਬਿਹਾਰ ਦੀ ਰਾਜਨੀਤੀ ਨੂੰ ਲੈ ਕੇ ਭਾਜਪਾ ਅਤੇ ਰਾਸ਼ਟਰੀ ਜਨਤਾ ਦਲ ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਲ ਹੀ ‘ਚ ਬਿਹਾਰ ਦੇ ਸੱਤਾਧਾਰੀ ਗਠਜੋੜ ਅਤੇ ਭਾਜਪਾ ਨਾਲ ਗਠਜੋੜ ਤੋੜਨ ਲਈ ਨਿਤੀਸ਼ ਕੁਮਾਰ ‘ਤੇ ਨਿਸ਼ਾਨਾ ਸਾਧਿਆ ਹੈ। ਹੁਣ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਅਮਿਤ ਸ਼ਾਹ ‘ਤੇ ਪਲਟਵਾਰ ਕੀਤਾ ਹੈ। 

ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਅਮਿਤ ਸ਼ਾਹ ਪੂਰੀ ਤਰ੍ਹਾਂ ਪਾਗਲ ਹੋ ਚੁੱਕੇ ਹਨ। ਬਿਹਾਰ ‘ਚ ਉਨ੍ਹਾਂ ਦੀ ਸਰਕਾਰ ਹਟਾ ਦਿੱਤੀ ਗਈ ਹੈ। ਭਾਜਪਾ ਨੂੰ 2024 ਵਿੱਚ ਵੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਉਹ ਉੱਥੇ ਜਾ ਕੇ ਜੰਗਲ ਰਾਜ ਅਤੇ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਗੱਲ ਕਰ ਰਹੇ ਹਨ। ਕੀ ਉਨ੍ਹਾਂ ਨੇ ਅਜਿਹਾ ਉਦੋਂ ਕੀਤਾ ਸੀ ਜਦੋਂ ਉਹ ਗੁਜਰਾਤ ਵਿੱਚ ਸਨ?

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਜਦੋਂ ਅਮਿਤ ਸ਼ਾਹ ਗੁਜਰਾਤ ਵਿੱਚ ਸਨ, ਉਦੋਂ ਜੰਗਲ ਰਾਜ ਸੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਬਿਲਕੁਲ ਪਾਗਲ ਹਨ। ਗ੍ਰਹਿ ਮੰਤਰੀ ਦੇ ਇਸ ਦਾਅਵੇ ਬਾਰੇ ਪੁੱਛੇ ਜਾਣ ‘ਤੇ ਕਿ 2024 ‘ਚ ਕੇਂਦਰ ਅਤੇ ਫਿਰ ਅਗਲੇ ਸਾਲ ਬਿਹਾਰ ‘ਚ ਭਾਜਪਾ ਦੀ ਮੁੜ ਸਰਕਾਰ ਬਣੇਗੀ ਤਾਂ ਉਨ੍ਹਾਂ ਕਿਹਾ, ‘ਅਸੀਂ ਇਹ ਦੇਖਾਂਗੇ।’

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment