ਲਾਲੂ ਪ੍ਰਸਾਦ ਯਾਦਵ ਦੀਆਂ ਵਧੀਆਂ ਮੁਸ਼ਕਿਲਾਂ,CBI ਨੇ ਚਾਰਾ ਘੁਟਾਲਾ ਮਾਮਲੇ ‘ਚ ਜ਼ਮਾਨਤ ਰੱਦ ਕਰਨ ਲਈ ਦਾਇਰ ਕੀਤੀ ਪਟੀਸ਼ਨ

Rajneet Kaur
2 Min Read

ਨਿਊਜ਼ ਡੈਸਕ: ਸੀਬੀਆਈ ਨੇ ਚਾਰਾ ਘੁਟਾਲਾ ਮਾਮਲੇ ਵਿੱਚ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ (SC) ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸਦੇ ਨਾਲ ਹੀ ਸੀਬੀਆਈ ਨੇ ਮਾਮਲੇ ਦੀ ਜਲਦੀ ਸੁਣਵਾਈ ਦੀ ਮੰਗ ਵੀ ਕੀਤੀ ਹੈ। ਭਾਰਤ ਦੇ ਚੀਫ਼ ਜਸਟਿਸ (CJI ) ਨੇ 25 ਅਗਸਤ ਨੂੰ ਸੁਣਵਾਈ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਸੀਬੀਆਈ ਨੇ ਦੁਮਕਾ, ਡੋਰਾਂਡਾ ਅਤੇ ਚਾਈਬਾਸਾ ਅਤੇ ਦੇਵਘਰ ਮਾਮਲਿਆਂ ਵਿੱਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਦਸਣਯੋਗ ਹੈ ਕਿ  ਜਾਂਚ ਏਜੰਸੀ ਨੇ ਝਾਰਖੰਡ ਹਾਈ ਕੋਰਟ ਵੱਲੋਂ 22 ਅਪ੍ਰੈਲ 2022 ਨੂੰ ਦਿੱਤੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਚਾਰਾ ਘੁਟਾਲੇ ਦੇ ਮਾਮਲੇ ਵਿੱਚ ਲਾਲੂ ਪ੍ਰਸਾਦ ਯਾਦਵ ਨੂੰ ਜ਼ਮਾਨਤ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲੇ ਦੇ ਮਾਮਲੇ ‘ਚ 5 ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਫਿਲਹਾਲ ਲਾਲੂ ਜ਼ਮਾਨਤ ‘ਤੇ ਬਾਹਰ ਹਨ। ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਲਾਲੂ ਨੇ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ।

ਰਾਂਚੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਡੋਰਾਂਡਾ ਖ਼ਜ਼ਾਨੇ ਤੋਂ 139 ਕਰੋੜ ਰੁਪਏ ਤੋਂ ਵੱਧ ਦੇ ਗਬਨ ਦੇ ਚਾਰਾ ਘੁਟਾਲੇ ਦੇ ਮਾਮਲੇ ਵਿੱਚ 5 ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਲਾਲੂ ਯਾਦਵ ‘ਤੇ 60 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਦੱਸ ਦਈਏ ਕਿ ਘੋਟਾਲੇ ਦੌਰਾਨ ਲਾਲੂ ਪ੍ਰਸਾਦ ਯਾਦਵ ਦੇ ਕੋਲ ਅਣਵੰਡੇ ਬਿਹਾਰ ਦਾ ਵਿੱਤ ਵਿਭਾਗ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment