ਗੁਰਦਾਸਪੁਰ ’ਚ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਦਾ ਮਾਮਲਾ, ਵੱਡੀ ਗਿਣਤੀ ਵਿੱਚ ਕਿਸਾਨ ਹਿਰਾਸਤ ‘ਚ

Global Team
2 Min Read

ਗੁਰਦਾਸਪੁਰ: ਗੁਰਦਾਸਪੁਰ ਵਿੱਚ ਜ਼ਮੀਨ ਦਾ ਕਬਜ਼ਾ ਲੈਣ ਆਈ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ। ਗੁਰਦਾਸਪੁਰ ਦੇ ਪਿੰਡ ਚੀਮਾ ਖੁੱਡੀ ਵਿਚ ਜੰਮੂ ਕਟਰਾ ਐਕਸਪ੍ਰੈੱਸ ਹਾਈਵੇਅ ਬਣ ਰਿਹਾ ਹੈ। ਪਹਿਲਾਂ ਵੀ ਕਈ ਵਾਰ ਪ੍ਰਸ਼ਾਸਨ ਇੱਥੇ ਜ਼ਮੀਨ ਦਾ ਕਬਜ਼ਾ ਲੈਣ ਲਈ ਪਹੁੰਚਿਆ ਹੈ ਪਰ ਨਾਕਾਮ ਰਿਹਾ ਹੈ।  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਿਨਾਂ ਕਿਸਾਨਾਂ ਨੂੰ ਧੱਕੇ ਨਾਲ ਹਟਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਭ ਕੇਂਦਰ ਦੇ ਇਸ਼ਾਰੇ ਉਤੇ ਕੀਤੇ ਜਾ ਰਿਹਾ ਹੈ।

ਅੱਜ ਇਕ ਵਾਰ ਫਿਰ ਭਾਰੀ ਪੁਲਿਸ ਫ਼ੋਰਸ ਜੰਮੂ ਕਟਰਾ ਐਕਸਪ੍ਰੈੱਸ ਹਾਈਵੇਅ ਤਹਿਤ ਜ਼ਮੀਨ ਐਕਵਾਇਰ ਕਰਨ ਲਈ ਪਹੁੰਚੀ। ਜਿੱਥੇ ਪੁਲਿਸ ਨੂੰ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ। ਹਾਸਿਲ ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਪ੍ਰਸ਼ਾਸਨ ਕਬਜ਼ਾ ਲੈਣ ਪਹੁੰਚਿਆ ਤਾਂ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਦਸਿਆ ਕਿ ਕਿਸਾਨਾਂ ਨੂੰ ਪ੍ਰਸ਼ਾਸਨ ਨੇ ਜਬਰੀ ਗ੍ਰਿਫ਼ਤਾਰ ਕੀਤਾ ਹੈ। ਇਸ ਪੂਰੇ ਮਾਮਲੇ ਦੀ ਵੀਡੀਉ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment