ਬਰਨਾਲਾ: ਬਰਨਾਲਾ ਵਿੱਚ ਰਿਸ਼ਤਿਆਂ ਦਾ ਕਤਲ ਹੋਇਆ ਹੈ, ਜਿੱਥੇ ਇੱਕ ਭਰਾ ਨੇ ਆਪਣੇ ਸਗੇ ਭਰਾ ਦਾ ਕਰ ਦਿੱਤਾ। ਕਤਲ ਦਾ ਕਾਰਨ ਜ਼ਮੀਨੀ ਵਿਵਾਦ ਸੀ। ਇਸੇ ਵਿਵਾਦ ਕਾਰਨ ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਮਾਰ ਦਿੱਤਾ। ਛੋਟੇ ਭਰਾ ਦੇ ਸਿਰ ’ਤੇ ਇੰਨਾ ਖੂਨ ਇੰਨਾ ਸਵਾਰ ਸੀ ਕਿ ਉਸ ਨੇ ਵੱਡੇ ਭਰਾ ’ਤੇ ਟਰੈਕਟਰ ਚੜ੍ਹਾ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਫਿਰ ਮੌਕੇ ਤੋਂ ਫਰਾਰ ਹੋ ਗਿਆ। ਇਸ ਕਾਰਨ ਵੱਡੇ ਭਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਪੰਜਾਬ ਪੁਲਿਸ ਵਿੱਚ ਏਐਸਆਈ ਸੀ ਅਤੇ ਮਲੇਰਕੋਟਲਾ ਵਿੱਚ ਤਾਇਨਾਤ ਸੀ। ਦੋਸ਼ੀ ਛੋਟਾ ਭਰਾ ਸੁਖਦੇਵ ਸਿੰਘ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਮੁਤਾਬਕ, ਐਤਵਾਰ ਰਾਤ ਨੂੰ ਸੁਖਦੇਵ ਸਿੰਘ ਨੇ ਆਪਣੇ ਵੱਡੇ ਭਰਾ ਜੋਗਿੰਦਰ ਸਿੰਘ ’ਤੇ ਟਰੈਕਟਰ ਚੜ੍ਹਾ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਸੁਖਦੇਵ ਸਿੰਘ ਪਿੰਡ ਭੈਣੀ ਜੱਸਾ ਰੋਡ ’ਤੇ ਆਪਣੇ ਖੇਤ ਤੋਂ ਟਰੈਕਟਰ ’ਤੇ ਸਵਾਰ ਹੋ ਕੇ ਘਰ ਵੱਲ ਆ ਰਿਹਾ ਸੀ। ਉਸ ਦੇ ਨਾਲ ਉਸ ਦਾ ਪੁੱਤਰ ਵੀ ਸੀ। ਇਸੇ ਦੌਰਾਨ ਏਐਸਆਈ ਜੋਗਿੰਦਰ ਸਿੰਘ ਪਿੰਡ ਕਾਲੇਕੇ ਵਿੱਚ ਬੁਲੇਟ ਮੋਟਰਸਾਈਕਲ ’ਤੇ ਜਾ ਰਿਹਾ ਸੀ। ਪਿੰਡ ਕਾਲੇਕੇ ਤੋਂ ਲਗਭਗ 2 ਕਿਲੋਮੀਟਰ ਦੂਰ ਭੈਣੀ ਜੱਸਾ ਪਿੰਡ ਦੀ ਲਿੰਕ ਰੋਡ ’ਤੇ ਸੁਖਦੇਵ ਨੇ ਜੋਗਿੰਦਰ ਸਿੰਘ ਨੂੰ ਟਰੈਕਟਰ ਨਾਲ ਟੱਕਰ ਮਾਰੀ ਅਤੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਨਾਲ ਜੋਗਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਡੀਐਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਵੀਰਪਾਲ ਕੌਰ ਦੇ ਬਿਆਨਾਂ ਦੇ ਅਧਾਰ ’ਤੇ ਸੁਖਦੇਵ ਸਿੰਘ ਅਤੇ ਉਸ ਦੇ ਪੁੱਤਰ ਖਿਲਾਫ ਧਨੌਲਾ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਦੀ ਭਾਲ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।