ਕਾਠਮੰਡੂ : ਨੇਪਾਲ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਮੱਧ ਨੇਪਾਲ ‘ਚ ਮਦਨ-ਆਸ਼ੀਰ ਹਾਈਵੇਅ ‘ਤੇ ਢਿੱਗਾਂ ਡਿੱਗ ਗਈਆਂ, ਜਿਸ ਕਾਰਨ ਲਗਪਗ 65 ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ ‘ਚ ਰੁੜ੍ਹ ਗਈਆਂ। ਦੋਵੇਂ ਬੱਸਾਂ ਵਿੱਚ ਡਰਾਈਵਰ ਸਮੇਤ ਕੁੱਲ 65 ਸਵਾਰੀਆਂ ਸਨ। ਜਿਨ੍ਹਾਂ ‘ਚ 7 ਭਾਰਤੀ ਦੱਸੇ ਜਾ ਰਹੇ ਹਨ। ਚਿਤਵਨ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਇੰਦਰਦੇਵ ਯਾਦਵ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਦੋਵੇਂ ਬੱਸਾਂ ਵਿੱਚ ਬੱਸ ਡਰਾਈਵਰ ਸਮੇਤ ਕੁੱਲ 65 ਲੋਕ ਸਵਾਰ ਸਨ। ਢਿੱਗਾਂ ਡਿੱਗਣ ਕਾਰਨ ਬੱਸਾਂ ਤੜਕੇ ਸਾਢੇ ਤਿੰਨ ਵਜੇ ਦਰਿਆ ਵਿੱਚ ਵਹਿ ਗਈਆਂ।
ਉਨ੍ਹਾਂ ਕਿਹਾ ਕਿ ਅਸੀਂ ਮੌਕੇ ‘ਤੇ ਟੀਮ ਦੇ ਨਾਲ ਹਾਂ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਲਗਾਤਾਰ ਹੋ ਰਹੀ ਬਰਸਾਤ ਕਾਰਨ ਲਾਪਤਾ ਬੱਸਾਂ ਦੀ ਭਾਲ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਨੇਪਾਲ ਵਿੱਚ ਇਨ੍ਹੀਂ ਦਿਨੀਂ ਭਾਰੀ ਬਾਰਿਸ਼ ਹੋ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।