ਨੇਪਾਲ ‘ਚ ਜ਼ਮੀਨ ਖਿਸਕਣ ਨਾਲ 10 ਲੋਕਾਂ ਦੀ ਮੌਤ, ਮਰਨ ਵਾਲਿਆਂ ‘ਚ ਇੱਕ ਭਾਰਤੀ ਸ਼ਾਮਲ

TeamGlobalPunjab
1 Min Read

ਕਾਠਮੰਡੂ: ਬੀਤੇ ਦਿਨ ਨੇਪਾਲ ਵਿੱਚ ਭਾਰੀ ਬਾਰਸ਼ ਅਤੇ ਜ਼ਮੀਨ ਖਿਸਕਣ ਕਾਰਨ ਇੱਕ ਭਾਰਤੀ ਸਮੇਤ 10 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸਿੰਧੂਪਾਲਚੋਕ ਜ਼ਿਲ੍ਹੇ ‘ਚ ਵਾਪਰੀ ਹੈ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਚੀਨ ਦੀ ਸਰਹੱਦ ਨਾਲ ਲੱਗਦੇ ਮੇਲਮਚੀ ਖੇਤਰ ਵਿੱਚ ਅੱਠ ਮਜ਼ਦੂਰਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਸੱਤ ਮਜ਼ਦੂਰ ਬੀਰਗੰਜ ਦੇ ਵਸਨੀਕ ਸਨ। ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ ‘ਚ ਇੱਕ ਭਾਰਤੀ ਨਾਗਰਿਕ ਵੀ ਸ਼ਾਮਲ ਹੈ।

ਪੁਲਿਸ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਸਾਰੇ ਕਰਮਚਾਰੀ ਟੀਨ ਸ਼ੈੱਡ ਵਿਚ ਸੁੱਤੇ ਪਏ ਸਨ। ਕੜੀ ਮੁਸ਼ੱਕਤ ਤੋਂ ਬਾਅਦ ਬਚਾਅ ਕਰਮਚਾਰੀਆਂ ਨੇ ਸਾਰੇ ਅੱਠ ਲਾਸ਼ਾਂ ਨੂੰ ਚਿੱਕੜ ਵਿਚੋਂ ਬਾਹਰ ਕੱਢ ਲਿਆ। ਇਸ ਦੇ ਨਾਲ ਹੀ ਇੱਕ ਹੋਰ ਘਟਨਾ ‘ਚ ਬੜੂਆ ਖੇਤਰ ‘ਚ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਦੋ ਹੋਰ ਲੋਕਾਂ ਦੀ ਮੌਤ ਹੋ ਗਈ।

Share this Article
Leave a comment