ਨਿਊਜ਼ ਡੈਸਕ: ਵਿੱਤੀ ਐਕਸ਼ਨ ਟਾਸਕ ਫੋਰਸ (FATF) ਨੇ ਸ਼ੁੱਕਰਵਾਰ ਨੂੰ ਰੂਸ ਦੇ ‘ਗੈਰ-ਕਾਨੂੰਨੀ ਅਤੇ ਬਿਨਾਂ ਭੜਕਾਹਟ’ ਫੌਜੀ ਹਮਲੇ ਲਈ ਆਪਣੀ ਮੈਂਬਰਸ਼ਿਪ ਨੂੰ ਮੁਅੱਤਲ ਕਰ ਦਿੱਤਾ। ਇਕ ਅਧਿਕਾਰੀ ਨੇ ਆਪਣੇ ਬਿਆਨ ‘ਚ ਇਹ ਜਾਣਕਾਰੀ ਦਿੱਤੀ ਹੈ। ਰੂਸ-ਯੂਕਰੇਨ ਜੰਗ ਨੂੰ ਹੁਣ ਇੱਕ ਸਾਲ ਪੂਰਾ ਹੋ ਗਿਆ ਹੈ ਪਰ ਇਸ ਦੇ ਬਾਵਜੂਦ ਸਥਿਤੀ ਆਮ ਵਾਂਗ ਨਹੀਂ ਹੋ ਰਹੀ ਹੈ। ਲਗਾਤਾਰ ਚੱਲ ਰਹੀ ਜੰਗ ਕਾਰਨ ਦੋਵਾਂ ਮੁਲਕਾਂ ਵਿੱਚ ਬਹੁਤ ਸਾਰੇ ਸੰਕਟ ਆਉਣ ਲੱਗੇ ਹਨ। ਲਗਾਤਾਰ 1 ਸਾਲ ਤੋਂ ਚੱਲ ਰਹੀ ਇਸ ਜੰਗ ਦਾ ਵੱਡਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਰੂਸ ਅਤੇ ਯੂਕਰੇਨ ਤੋਂ ਇਲਾਵਾ ਹੁਣ ਇਸ ਦਾ ਅਸਰ ਹੋਰ ਦੇਸ਼ਾਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜੇਕਰ ਹਾਲਾਤ ਆਮ ਵਾਂਗ ਨਾ ਹੋਏ ਤਾਂ ਹੋਰ ਸਮੱਸਿਆਵਾਂ ਪੈਦਾ ਹੋਣ ਦੇ ਆਸਾਰ ਹਨ। FATF ਵੱਲੋਂ ਰੂਸ ਦੀ ਮੈਂਬਰਸ਼ਿਪ ਮੁਅੱਤਲ ਕੀਤੇ ਜਾਣ ਕਾਰਨ ਰੂਸ ਦੇ ਸਾਹਮਣੇ ਕਈ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ।
FATF ਨੇ ਕਿਹਾ ਕਿ ਰੂਸੀ ਫੌਜੀ ਕਾਰਵਾਈ FATF ਦੇ ਮੂਲ ਸਿਧਾਂਤਾਂ ਦੇ ਉਲਟ ਹੈ। ਜਿਸਦਾ ਉਦੇਸ਼ ਵਿਸ਼ਵ ਵਿੱਤੀ ਸੰਸਥਾ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਉਤਸ਼ਾਹਿਤ ਕਰਨਾ ਹੈ। ਪੈਰਿਸ ‘ਚ ਆਯੋਜਿਤ FATF ਸੈਸ਼ਨ ਤੋਂ ਬਾਅਦ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਯੂਕਰੇਨ ‘ਤੇ ਰੂਸ ਦੇ ਗੈਰ-ਕਾਨੂੰਨੀ ਅਤੇ ਬਿਨਾਂ ਭੜਕਾਹਟ ਦੇ ਹਮਲੇ ਦੇ ਇਕ ਸਾਲ ਬਾਅਦ FATF ਯੂਕਰੇਨ ਦੇ ਲੋਕਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹੈ। ਅੱਤਵਾਦ ਦੇ ਵਿੱਤ ਪੋਸ਼ਣ ‘ਤੇ ਨਜ਼ਰ ਰੱਖਣ ਵਾਲੀ ਗਲੋਬਲ ਸੰਸਥਾ ਨੇ ਕਿਹਾ ਕਿ ਉਹ ਯੂਕਰੇਨ ਖਿਲਾਫ ਰੂਸੀ ਹਮਲੇ ਦੀ ਸਖਤ ਨਿੰਦਾ ਕਰਦੀ ਹੈ। ਰੂਸੀ ਹਮਲੇ ਕਾਰਨ ਦੂਜੇ ਦੇਸ਼ਾਂ ਨੂੰ ਵੀ ਇਸ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਇਸ ਦੇ ਬਾਵਜੂਦ ਰੂਸ ਆਪਣੀਆਂ ਹਰਕਤਾਂ ਤੋਂ ਪਿੱਛੇ ਨਹੀਂ ਹਟ ਰਿਹਾ। ਅਜਿਹੇ ‘ਚ ਰੂਸ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪਿਛਲੇ 1 ਸਾਲ ਵਿੱਚ ਰੂਸ ਵੱਲੋਂ ਵਹਿਸ਼ੀ ਅਤੇ ਮਨੁੱਖਤਾਵਾਦੀ ਹਮਲੇ ਤੇਜ਼ ਕੀਤੇ ਗਏ ਹਨ ਅਤੇ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜੋ ਕਿ ਬਹੁਤ ਗਲਤ ਹੈ। ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.