ਸਿਰਸਾ ਪੁਲਿਸ ਛਾਉਣੀ ਵਿੱਚ ਤਬਦੀਲ, ਸਾਥੀਆਂ ਦੀ ਰਿਹਾਈ ਲਈ ਵੱਡੀ ਗਿਣਤੀ ਕਿਸਾਨ ਪੁੱਜੇ ਸਿਰਸਾ

TeamGlobalPunjab
2 Min Read

ਸਿਰਸਾ : ਸਿਰਸਾ ਵਿਚ ਕਿਸਾਨਾਂ ਅਤੇ ਪੁਲਿਸ ਦਰਮਿਆਨ ਜ਼ਬਰਦਸਤ ਟਕਰਾਅ ਹੋਇਆ ਹੈ। ਕਿਸਾਨਾਂ ਵੱਲੋਂ ਹਰਿਆਣਾ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੂੰ ਇਕੱਠੇ ਹੋਣ ਤੋਂ ਰੋਕਣ ਲਈ ਸਿਰਸਾ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

 

ਰਣਬੀਰ ਸਿੰਘ ਗੰਗਵਾ ਦੀ ਕਾਰ ‘ਤੇ ਹਮਲਾ ਕਰਨ ਲਈ ਗ੍ਰਿਫਤਾਰ ਕੀਤੇ ਗਏ 5 ਕਿਸਾਨਾਂ ਦੀ ਰਿਹਾਈ ਦੀ ਮੰਗ ਕਰਦਿਆਂ ਅੱਜ ਹਰਿਆਣਾ ਭਰ ਦੇ ਕਿਸਾਨ ਐਸ.ਪੀ. ਦਫਤਰ ਦਾ ਘਿਰਾਓ ਕਰਨ ਲਈ ਸਿਰਸਾ ਵਿਖੇ ਇਕੱਠੇ ਹੋਏ । ਸਿਰਸਾ ਦੇ ਭਗਤ ਸਿੰਘ ਸਟੇਡੀਅਮ ਵਿਖੇ ਕਿਸਾਨ ਵੱਡੀ ਗਿਣਤੀ ਵਿਚ ਪਹੁੰਚੇ। ਪੁਲਿਸ ਨੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸਟੇਡੀਅਮ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ । ਸਿਰਸਾ ਵਿੱਚ ਹੀ ਬਾਲ ਭਵਨ ਰੋਡ ’ਤੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕ ਦਿੱਤਾ ਗਿਆ।

- Advertisement -

 

ਪੁਲਿਸ ਵਲੋਂ ਡਰੋਨ ਕੈਮਰਿਆਂ ਰਾਹੀਂ ਕਿਸਾਨਾਂ ਤੇ ਨਜ਼ਰ ਰੱਖੀ ਜਾ ਰਹੀ ਹੈ।

ਇਸ ਸਭ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਕੇਸ਼ ਟਿਕੈਤ ਸਰਦਾਰ ਭਗਤ ਸਿੰਘ ਸਟੇਡੀਅਮ ਵਿਖੇ ਪਹੁੰਚਣ ਵਿੱਚ ਸਫ਼ਲ ਰਹੇ। ਟਿਕੈਤ ਨੇ ਸਟੇਡੀਅਮ ਵਿੱਚ ਮੌਜੂਦ ਕਿਸਾਨਾਂ ਨੂੰ ਸੰਬੋਧਨ ਵੀ ਕੀਤਾ।

 

- Advertisement -

ਪੈਰਾਮਿਲਟਰੀ ਫੋਰਸ ਨੇ ਵੀ ਸਿਰਸਾ ਵਿੱਚ ਤਾਇਨਾਤ ਕੀਤਾ ਗਿਆ ਹੈ। ਅਰਧ ਸੈਨਿਕ ਬਲਾਂ ਨੂੰ ਐਸਪੀ ਦਫਤਰ ਅਤੇ ਐਸਪੀ ਰਿਹਾਇਸ਼ ਦੇ ਨੇੜੇ ਤਾਇਨਾਤ ਕੀਤਾ ਗਿਆ । ਕਿਸਾਨਾਂ ਨੇ ਦੱਸਿਆ ਕਿ ਪੁਲਿਸ ਨੇ 5 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਰਿਹਾਈ ਲਈ ਉਹ ਐਸਪੀ ਦਫ਼ਤਰ ਦਾ ਘਿਰਾਓ ਕਰਨ ਪੁੱਜੇ ਹਨ। ਕੁਝ ਕਿਸਾਨਾਂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਸੀ। ਕਿਸਾਨਾਂ ਨੇ ਕਿਹਾ ਕਿ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਿਆ ਗਿਆ ।

Share this Article
Leave a comment