ਲਤਾ ਮੰਗੇਸ਼ਕਰ ਦੀ ਸਿਹਤ ਨੂੰ ਲੈ ਕੇ ਆਇਆ ਵੱਡਾ ਬਿਆਨ

TeamGlobalPunjab
2 Min Read

ਲਤਾ ਮੰਗੇਸ਼ਕਰ ਪਿਛਲੇ ਕੁੱਝ ਸਮੇਂ ਤੋਂ ਹਸਪਤਾਲ ‘ਚ ਭਰਤੀ ਹਨ ਤੇ ਫੈਨਜ਼ ਲਗਾਤਾਰ ਉਨ੍ਹਾਂ ਦੀ ਚੰਗੀ ਸਿਹਤ ਦੀ ਦੁਆ ਮੰਗ ਰਹੇ ਹਨ। ਉਨ੍ਹਾਂ ਨੂੰ 11 ਨਵੰਬਰ ਨੂੰ ਹੀ ਸਵੇਰੇ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ। ਮੈਡੀਕਲ ਜਾਂਚ ਵਿੱਚ ਪਤਾ ਚੱਲਿਆ ਕਿ ਉਨ੍ਹਾਂ ਦੇ ਫੇਫੜਿਆਂ ‘ਚ ਇਨਫੈਕਸ਼ਨ ਹੋ। ਜਿਸ ਤੋਂ ਬਾਅਦ ਇਹ ਵੀ ਦੱਸਿਆ ਗਿਆ ਕਿ ਉਨ੍ਹਾਂ ਨੂੰ ਨਿਮੋਨਿਆ ਵੀ ਹੋ ਗਿਆ ਹੈ।

ਬੀਤੇ ਦਿਨੀਂ ਲਤਾ ਦੀ ਸਿਹਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਸਾਹਮਣੇ ਆਈਆਂ ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਇਸ ਤਰ੍ਹਾਂ ਦੀਆਂ ਖਬਰਾਂ ਨਾ ਫੈਲਾਉਣ ਦੀ ਬੇਨਤੀ ਕੀਤੀ ਸੀ। ਹੁਣ ਖਬਰਾਂ ਹਨ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਲਤਾ ਮੰਗੇਸ਼ਕਰ ਦੀ ਸਪੋਕਸਪਰਸਨ ਨੇ ਹਾਲ ਹੀ ਵਿੱਚ ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਹੁਣ ਪਹਿਲਾਂ ਤੋਂ ਕਾਫ਼ੀ ਠੀਕ ਹਨ। ਹਾਲਾਂਕਿ ਉਨ੍ਹਾਂ ਨੇ ਇਸ ਤੋਂ ਜ਼ਿਆਦਾ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਹ ਇਸ ਤੋਂ ਜ਼ਿਆਦਾ ਕੁੱਝ ਨਹੀਂ ਦੱਸ ਸਕਦੇ ।

ਇਸ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰ ਨੇ ਵੀ ਕਿਹਾ ਸੀ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਸੀ ਕਿ ਲਤਾ ਦੀਦੀ ਦੀ ਹਾਲਤ ਸਥਿਰ ਹੈ ਅਤੇ ਉਹ ਠੀਕ ਹੋ ਰਹੀ ਹਨ।

Share this Article
Leave a comment