ਨਵੀਂ ਦਿੱਲੀ: ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਮੀਦਵਾਰਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਭਾਜਪਾ ਲੀਡਰਸ਼ਿਪ ਦੀ ਮੀਟਿੰਗ ਹੋਈ। ਇਸ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਚੋਟੀ ਦੇ ਨੇਤਾ ਮੌਜੂਦ ਸਨ। ਇਸ ਮੀਟਿੰਗ ਵਿੱਚ 50% ਤੋਂ ਵੱਧ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਹਰ ਸੀਟ ਲਈ 3-3 ਨਾਵਾਂ ਵਾਲਾ ਪੈਨਲ ਤਿਆਰ ਕੀਤਾ ਗਿਆ। ਇਸ ਮੀਟਿੰਗ ਵਿੱਚ ਪੰਜਾਬ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਗਠਜੋੜ ਬਾਰੇ ਗੱਲਬਾਤ ਹੋਣ ਤੱਕ ਉਮੀਦਵਾਰਾਂ ਦਾ ਐਲਾਨ ਨਾ ਕਰਨ ਦਾ ਫੈਸਲਾ ਕੀਤਾ ਗਿਆ। ਸੂਤਰਾਂ ਮੁਤਾਬਕ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ 1 ਜਾਂ 2 ਮਾਰਚ ਨੂੰ ਜਾਰੀ ਕਰ ਸਕਦੀ ਹੈ।
ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਸ਼ਾਇਦ ਸ਼ੁੱਕਰਵਾਰ ਜਾਂ ਸ਼ਨੀਵਾਰ ਨੂੰ ਸੌ ਤੋਂ ਵੱਧ ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨ ਦਿੱਤੀ ਜਾਵੇਗੀ ਅਤੇ 10 ਮਾਰਚ ਤੱਕ ਕਰੀਬ 250 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨਿਵਾਸ ‘ਤੇ ਹੋਈ ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਜੇਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਮੌਜੂਦ ਸਨ।
ਬੈਠਕ ‘ਚ ਉੱਤਰ ਪ੍ਰਦੇਸ਼, ਤੇਲੰਗਾਨਾ, ਪੱਛਮੀ ਬੰਗਾਲ, ਛੱਤੀਸਗੜ੍ਹ, ਰਾਜਸਥਾਨ, ਮੱਧ ਪ੍ਰਦੇਸ਼, ਰਾਜਸਥਾਨ, ਤ੍ਰਿਪੁਰਾ, ਗੋਆ, ਉੱਤਰਾਖੰਡ, ਗੁਜਰਾਤ, ਅਸਾਮ, ਝਾਰਖੰਡ, ਤਾਮਿਲਨਾਡੂ, ਪੁਡੂਚੇਰੀ, ਅੰਡੇਮਾਨ ਨਿਕੋਬਾਰ, ਉੜੀਸਾ, ਦਿੱਲੀ, ਮਨੀਪੁਰ, ਜੰਮੂ-ਕਸ਼ਮੀਰ ਦੀਆਂ ਸੀਟਾਂ ‘ਤੇ ਮੰਥਨ ਹੋਇਆ। ਇਨ੍ਹਾਂ ਨਾਲ ਸਬੰਧਿਤ ਕਰੀਬ 300 ਸੀਟਾਂ ਲਈ ਤਿੰਨ-ਤਿੰਨ ਉਮੀਦਵਾਰਾਂ ਦਾ ਪੈਨਲ ਤਿਆਰ ਕੀਤਾ ਗਿਆ ਸੀ। ਪਾਰਟੀ 1 ਜਾਂ 2 ਮਾਰਚ ਨੂੰ ਪਹਿਲੀ ਸੂਚੀ ਜਾਰੀ ਕਰਨ ਅਤੇ 10 ਮਾਰਚ ਤੱਕ ਤਿੰਨ ਸੌ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨ ਦੀ ਯੋਜਨਾ ਬਣਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।