Breaking News

ਪੈਟਰੋਲ ਅਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਕਿੰਨਾ ਹੋਇਆ 1 ਲੀਟਰ ਪੈਟਰੋਲ

ਨਿਊਜ਼ ਡੈਸਕ: ਪਿਛਲੇ ਕੁਝ ਦਿਨਾਂ ਤੋਂ ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀ ਕੀਮਤ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਰ ਸੋਮਵਾਰ ਸਵੇਰੇ ਕੱਚੇ ਤੇਲ ਦੀ ਕੀਮਤ ‘ਚ ਮਾਮੂਲੀ ਵਾਧਾ ਹੋਇਆ ਹੈ। ਹਾਲਾਂਕਿ, ਫਿਲਹਾਲ ਕਰੂਡ 7 ਮਹੀਨਿਆਂ ਦੇ ਹੇਠਲੇ ਪੱਧਰ ‘ਤੇ ਚੱਲ ਰਿਹਾ ਹੈ। ਕੱਚੇ ਤੇਲ ‘ਚ ਗਿਰਾਵਟ ਦੇ ਬਾਵਜੂਦ ਘਰੇਲੂ ਬਾਜ਼ਾਰ ‘ਚ ਤੇਲ ਦੀਆਂ ਕੀਮਤਾਂ ‘ਚ ਕੋਈ ਕਮੀ ਨਹੀਂ ਆਈ ਹੈ।ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪੁਰਾਣੇ ਪੱਧਰ ‘ਤੇ ਬਰਕਰਾਰ ਹਨ।

ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ ਵਿੱਚ ਆਖਰੀ ਬਦਲਾਅ 22 ਮਈ 2022 ਨੂੰ ਹੋਇਆ ਸੀ। ਉਸ ਸਮੇਂ ਸਰਕਾਰ ਦੀ ਤਰਫੋਂ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕਰਕੇ ਜਨਤਾ ਨੂੰ ਵੱਡੀ ਰਾਹਤ ਦਿੱਤੀ ਗਈ ਸੀ। ਉਸ ਸਮੇਂ ਪੂਰੇ ਦੇਸ਼ ਵਿੱਚ ਇੱਕੋ ਸਮੇਂ ਕੀਮਤ ਵਿੱਚ ਬਦਲਾਅ ਹੋਇਆ ਸੀ। ਇਸ ਤੋਂ ਬਾਅਦ ਮਹਾਰਾਸ਼ਟਰ ਅਤੇ ਮੇਘਾਲਿਆ ‘ਚ ਤੇਲ ਦੀਆਂ ਕੀਮਤਾਂ ‘ਚ ਬਦਲਾਅ ਆਇਆ। 1 ਸਤੰਬਰ ਨੂੰ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਸੀ।

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਕਾਰਨ ਤੇਲ ਕੰਪਨੀਆਂ ਪੈਟਰੋਲ ਅਤੇ ਐਲਪੀਜੀ ਵਿੱਚ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਸਥਿਤੀ ਵਿੱਚ ਪਹੁੰਚ ਗਈਆਂ ਹਨ। ਸੋਮਵਾਰ ਸਵੇਰੇ WTI ਕਰੂਡ ਦੀ ਕੀਮਤ 85.82 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 92.15 ਡਾਲਰ ਪ੍ਰਤੀ ਬੈਰਲ ‘ਤੇ ਦੇਖਿਆ ਗਿਆ। ਮਹਾਰਾਸ਼ਟਰ ‘ਚ ਸ਼ਿੰਦੇ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ‘ਚ ਪੈਟਰੋਲ ‘ਤੇ 5 ਰੁਪਏ ਅਤੇ ਡੀਜ਼ਲ ‘ਤੇ 3 ਰੁਪਏ ਦੀ ਕਟੌਤੀ ਕੀਤੀ ਗਈ ਸੀ।

ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ 

ਮੁੰਬਈ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ 

ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਨੋਇਡਾ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ

ਲਖਨਊ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ

ਜੈਪੁਰ ‘ਚ ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ

ਤਿਰੂਵਨੰਤਪੁਰਮ ‘ਚ ਪੈਟਰੋਲ 107.71 ਰੁਪਏ ਅਤੇ ਡੀਜ਼ਲ 96.52 ਰੁਪਏ ਪ੍ਰਤੀ ਲੀਟਰ 

ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ 

ਗੁਰੂਗ੍ਰਾਮ ਵਿੱਚ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ ‘ਚ ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ ਹੈ 

ਭੁਵਨੇਸ਼ਵਰ ‘ਚ ਪੈਟਰੋਲ 103.19 ਰੁਪਏ ਅਤੇ ਡੀਜ਼ਲ 94.76 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ ‘ਚ ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ

ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਪਹਿਲੀ ਤਰੀਕ ਤੋਂ ਬਦਲ ਜਾਣਗੇ ਕਈ ਨਿਯਮ

ਨਿਊਜ਼ ਡੈਸਕ: 1 ਅਕਤੂਬਰ ਤੋਂ ਸਰਕਾਰ ਵੱਲੋਂ ਕਈ ਬਦਲਾਅ ਕੀਤੇ ਜਾਣਗੇ। ਇਸ ਵਿੱਚ ਛੋਟੀ ਬਚਤ …

Leave a Reply

Your email address will not be published.