ਪਟਿਆਲਾ: ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਲੋਕ ਇਨਸਾਫ਼ ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਸਮਰਥਕਾਂ ’ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ ਹੈ। ਲਾਠੀਚਾਰਜ ਵੇਲੇ ਵਿਧਾਇਕ ਬੈਂਸ ਸੜਕ ‘ਤੇ ਹੀ ਧਰਨਾ ਲਗਾ ਕੇ ਬੈਠ ਗਏ ਹਨ। ਉਨ੍ਹਾਂ ਕਿਹਾ ਕਿ ਚਾਹੇ ਪੁਲਿਸ ਲਾਠੀਚਾਰਜ ਕਰੇ ਜਾਂ ਗੋਲ਼ੀਆਂ ਚਲਾ ਦੇਵੇ ਉਹ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਹੀ ਵਾਪਸ ਜਾਣਗੇ।
ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਪਟਿਆਲੇ ‘ਚ ਦਾਖਲ ਹੁੰਦੇ ਹੀ ਪੁਲਿਸ ਤਾਇਨਾਤ ਹੋ ਗਈ ਸੀ। ਮੁੱਖ ਮੰਤਰੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਤੋਂ 50 ਮੀਟਰ ਪਹਿਲਾਂ ਹੀ ਪੁਲਿਸ ਨੇ ਘੇਰਾ ਪਾ ਲਿਆ ਸੀ। ਜਿਵੇਂ ਹੀ ਪਾਰਟੀ ਕਰਮਚਾਰੀ ਅਤੇ ਬੈਂਸ ਅੱਗੇ ਵਧੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤੀ, ਇਸ ਦੇ ਬਾਵਜੂਦ ਬੈਂਸ ਅੱਗੇ ਵੱਧਦੇ ਰਹੇ। ਜਿਸ ‘ਤੇ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ।