ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ‘ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਦਸਤਖ਼ਤ ਕਰ ਦਿੱਤੇ ਹਨ। ਉਨ੍ਹਾਂ ਵੱਲੋਂ ਇਸ ਬਿੱਲ ‘ਤੇ ਦਸਤਖ਼ਤ ਕਰਨ ਤੋਂ ਬਾਅਦ ਹੁਣ ਇਹ ਇੱਕ ਕਾਨੂੰਨ ਬਣ ਗਿਆ ਹੈ। ਬੇਅਦਬੀ ਕਰਨ ਵਾਲਿਆਂ ਨੂੰ ਹੁਣ ਇਸ ਕਾਨੂੰਨ ਤਹਿਤ ਸਖ਼ਤ ਸਜ਼ਾ ਮਿਲੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਦੇ ਹੋਏ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ- “ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਮੇਰੇ ਵਰਗੇ ਨਿਮਾਣੇ ਤੋਂ ਇਹ ਸੇਵਾ ਲੈਣ ਲਈ ਵਾਹਿਗੁਰੂ ਜੀ ਦਾ ਕੋਟਿਨ- ਕੋਟ ਧੰਨਵਾਦ। ਸਮੂਹ ਸੰਗਤ ਦਾ ਸ਼ੁਕਰਾਨਾ।”
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਉੱਤੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਦਸਤਖ਼ਤ ਕਰ ਦਿੱਤੇ ਹਨ..ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ..ਮੇਰੇ ਵਰਗੇ ਨਿਮਾਣੇ ਤੋਂ ਇਹ ਸੇਵਾ ਲੈਣ ਲਈ ਵਾਹਿਗੁਰੂ ਜੀ ਦਾ ਕੋਟਿਨ- ਕੋਟ ਧੰਨਵਾਦ..ਸਮੂਹ ਸੰਗਤ ਦਾ ਸ਼ੁਕਰਾਨਾ.. pic.twitter.com/IaR9IYh4ol
— Bhagwant Mann (@BhagwantMann) April 19, 2026
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

