ਫ਼ਰੀਦਕੋਟ: ਅੱਜ ਫ਼ਰੀਦਕੋਟ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 50 ਲੱਖ ਰੁਪਏ ਦੀ ਰੰਗਦਾਰੀ ਮਾਮਲੇ ’ਚ ਬਰੀ ਕੀਤਾ ਹੈ। ਕੋਟਕਪੁਰਾ ਵਿਚ ਵਪਾਰੀ ਨੂੰ ਫਿਰੌਤੀ ਲਈ ਧਮਕੀਆਂ ਦਿੱਤੀਆਂ ਗਈਆਂ ਸਨ। ਬਿਸ਼ਨੋਈ ’ਤੇ 2021 ਵਿਚ ਇਸ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਪਰ ਇਹ ਰਾਹਤ ਵੀ ਕਿਸੇ ਕੰਮ ਨਹੀਂ ਆਵੇਗੀ, ਕਿਉਂਕਿ ਅਪਰਾਧ ਦੀ ਦੁਨੀਆ ਦੇ ਸਰਗਨਾ ਲਾਰੈਂਸ ‘ਤੇ ਪਹਿਲਾਂ ਹੀ ਕਾਫ਼ੀ ਪਰਚੇ ਚੱਲ ਰਹੇ ਹਨ।
ਦੱਸ ਦੇਈਏ ਕਿ 2021 ’ਚ ਲਾਰੈਂਸ ਬਿਸ਼ਨੋਈ ਖਿਲਾਫ਼ ਕੋਟਕਪੂਰਾ ਸਿਟੀ ਅੰਦਰ ਦਰਜ ਇਕ ਫਿਰੌਤੀ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਵਲੋਂ ਦੋਸ਼ੀ ਲਾਰੈਂਸ ਬਿਸ਼ਨੋਈ ਨੂੰ ਬਰੀ ਕਰਨ ਦਾ ਫੈਸਲਾ ਸੁਣਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਇਕ ਵਪਾਰੀ ਨੂੰ ਕਾਲ ਕਰ ਆਪਣੇ ਆਪ ਨੂੰ ਗੋਲਡੀ ਬਰਾੜ ਦੱਸ ਲਾਰੈਂਸ ਬਿਸ਼ਨੋਈ ਲਈ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਉਸ ਦੀ ਮੰਗ ਪੂਰੀ ਨਾ ਕਰਨ ਦੀ ਸੂਰਤ ’ਚ ਵਪਾਰੀ ਦੇ ਪਰਿਵਾਰ ਨੂੰ ਜਾਨੀ ਨੁਕਸਾਨ ਪਹੁਚਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਕੋਟਕਪੂਰਾ ਸਿਟੀ ਅੰਦਰ ਅਗਸਤ 2018 ਨੂੰ ਲਾਰੈਂਸ ਬਿਸ਼ਨੋਈ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਕ ਕੇਸ ਦੇ ਸੰਬੰਧ ’ਚ ਲਾਰੈਂਸ ਬਿਸ਼ਨੋਈ ਨੂੰ ਜਦ ਪੰਜਾਬ ਲਿਆਂਦਾ ਗਿਆ ਸੀ ਤਾਂ ਫਰੀਦਕੋਟ ਪੁਲਿਸ ਵਲੋਂ ਉਕਤ ਫਿਰੌਤੀ ਮਾਮਲੇ ’ਚ ਲਾਰੈਂਸ ਦੀ ਗ੍ਰਿਫ਼ਤਾਰੀ ਪਾ ਕੇ ਉਸ ਨੂੰ ਫਰੀਦਕੋਟ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਜਦ ਕਿ ਬਾਅਦ ’ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਉਸ ਦੀ ਪੇਸ਼ੀ ਹੁੰਦੀ ਰਹੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।