ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਕਾਰਕੁਨ ਹਥਿਆਰਾਂ ਸਣੇ ਗ੍ਰਿਫਤਾਰ: DGP ਗੌਰਵ ਯਾਦਵ

Rajneet Kaur
1 Min Read
ਚੰਡੀਗੜ੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਤੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ  ਗੈਂਗ ਦੇ ਕਾਰਕੁਨ ਨੂੰ ਗਿਰਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿਚ ਵੱਡੀ ਸਫਲਤਾ ਦਰਜ ਕੀਤੀ ਹੈ।  ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਹਿਸਾਰ ਦੇ ਮਾਂਗਲੀ ਵਾਸੀ ਸਚਿਨ ਉਰਫ਼ ਬੱਚੀ ਵਜੋਂ ਹੋਈ ਹੈ।  ਪੁਲਿਸ ਟੀਮ ਨੇ ਉਸ ਦੇ ਕਬਜ਼ੇ ’ਚੋਂ 4 ਪਿਸਤੌਲ ਤੇ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਉਨ੍ਹਾਂ ਦਸਿਆ ਕਿ  ਠੋਸ  ਸੂਚਨਾਵਾਂ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਲਾਂਡਰਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਗੇਟ ਨੇੜਿਓਂ ਸਚਿਨ ਬਚੀ ਨੂੰ ਗ੍ਰਿਫ਼ਤਾਰ ਕੀਤਾ ਹੈ।  ਗ੍ਰਿਫਤਾਰ ਮੁਲਜ਼ਮ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ ਅਤੇ ਛੁਪਣਗਾਹਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ।ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਅਤੇ ਗਰੋਹ ਦੇ ਹੋਰ ਮੈਂਬਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਸਨਸਨੀਖੇਜ਼ ਅਪਰਾਧਾਂ ਨੂੂੰ ਅੰਜਾਮ ਦੇਣ ਲਈ ਸਾਜ਼ਿਸ਼ ਰਚ ਰਹੇ ਸਨ।
Share This Article
Leave a Comment