ਲਾਰੈਂਸ ਬਿਸ਼ਨੋਈ ਗੈਂਗ ਨੇ ਹੁਣ ਸੰਜੇ ਰਾਉਤ ਨੂੰ ਦਿੱਤੀ ਧਮਕੀ

Rajneet Kaur
3 Min Read

ਮੁੰਬਈ: ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੂੰ ਲਾਰੇਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ  ਸੰਜੇ ਰਾਉਤ ਨੂੰ ਉਹਨਾਂ ਦੇ ਮੋਬਾਈਲ ਫੋਨ ‘ਤੇ ਇਕ ਸੰਦੇਸ਼ ਰਾਹੀਂ ਧਮਕੀ ਦਿੱਤੀ ਗਈ ਹੈ। ਸੰਜੇ ਰਾਉਤ ਨੇ ਇਸ ਦੀ ਪੁਸ਼ਟੀ ਵੀ ਕੀਤੀ ਹੈ। ਸੰਜੇ ਰਾਉਤ ਨੇ ਦੱਸਿਆ ਕਿ ਰਾਤ ਨੂੰ ਹੀ ਇਸ ਬਾਰੇ ਮੁੰਬਈ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਲਾਰੇਂਸ ਬਿਸ਼ਨੋਈ ਗੈਂਗ ਨੇ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਸ਼ਿਵ ਸੈਨਾ (ਊਧਵ ਠਾਕਰੇ) ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੂੰ ਧਮਕੀ ਦਾ ਸੁਨੇਹਾ ਮਿਲਿਆ ਹੈ। ਜਿਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੇ ਸੰਜੇ ਰਾਉਤ ਨੂੰ ਧਮਕੀ ਦਿੱਤੀ ਹੈ ਕਿ ਉਸਨੂੰ ਸਿੱਧੂ ਮੂਸੇਵਾਲਾ ਗੈਂਗ ਵਾਂਗ ਮਾਰ ਦਿੱਤਾ ਜਾਵੇਗਾ। ਸੰਜੇ ਰਾਊਤ ਨੇ ਇਸ ਮਾਮਲੇ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।  ਰਿਪੋਰਟਾਂ ਅਨੁਸਾਰ ਸੰਜੇ ਰਾਉਤ ਨੂੰ ਭੇਜੇ ਧਮਕੀ ਭਰੇ ਸੰਦੇਸ਼ ‘ਚ ਕਿਹਾ ਗਿਆ ਹੈ ਕਿ ‘ਜੇਕਰ ਦਿੱਲੀ ‘ਚ ਪਾਇਆ ਗਿਆ ਤਾਂ ਮੈਂ ਤੈਨੂੰ ਏਕੇ 47 ਨਾਲ ਉਡਾ ਦੇਵਾਂਗਾ।’ ਨਾਲ ਹੀ ਕਿਹਾ ਕਿ ‘ਤੁਸੀਂ ਅਤੇ ਸਲਮਾਨ ਫਿਕਸ ਹੋ’। ਪੁਲਿਸ ਨੇ ਇਸ ਮਾਮਲੇ ‘ਚ ਇਕ ਸ਼ੱਕੀ ਵਿਅਕਤੀ ਨੂੰ ਪੁਣੇ ਤੋਂ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

ਸ਼ਿਵਸੈਨਾ ਆਗੂ ਨੇ ਕਿਹਾ ਕਿ ਇਹ ਸਰਕਾਰ ਵਿਰੋਧੀ ਧਿਰ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਨਹੀਂ ਹੈ। ਪਰ ਇਹ ਠੀਕ ਹੈ, ਇਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ। ਜਦੋਂ ਮੇਰੀ ਸੁਰੱਖਿਆ ਹਟਾ ਦਿੱਤੀ ਗਈ ਸੀ, ਮੈਂ ਉਦੋਂ ਵੀ ਕੋਈ ਚਿੱਠੀ ਨਹੀਂ ਲਿਖੀ। ਸੰਜੇ ਰਾਉਤ ਦੇ ਭਰਾ ਸੁਨੀਲ ਰਾਉਤ ਦੀ ਸ਼ਿਕਾਇਤ ‘ਤੇ ਕੰਜੂਰ ਮਾਰਗ ਪੁਲਿਸ ਸਟੇਸ਼ਨ ‘ਚ ਐਫਆਈਆਰ ਦਰਜ ਕੀਤੀ ਗਈ। ਪੁਲਿਸ ਨੇ ਧਾਰਾ 506(2), 504 ਤਹਿਤ ਕੇਸ ਦਰਜ ਕਰਕੇ ਲਾਰੈਂਸ ਬਿਸ਼ਨੋਈ ਨੂੰ ਮੁਲਜ਼ਮ ਬਣਾਇਆ ਹੈ।

ਹਾਲਾਂਕਿ ਧਮਕੀ ਭਰਿਆ ਸੰਦੇਸ਼ ਭੇਜਣ ਵਾਲਾ ਵਿਅਕਤੀ ਪੁਣੇ ਦਾ ਰਹਿਣ ਵਾਲਾ ਹੈ। ਮੈਸੇਜ ਭੇਜਣ ਵਾਲੇ ਵਿਅਕਤੀ ਦਾ ਨਾਮ ਰਾਹੁਲ ਤਾਲੇਕਰ ਹੈ, ਜੋ ਪੁਣੇ ਦੇ ਇਕ ਹੋਟਲ ਵਿਚ ਕੰਮ ਕਰਦਾ ਹੈ। ਪੁਲਿਸ ਮੁਤਾਬਿਕ ਉਸ ਨੇ ਸ਼ਰਾਬ ਦੇ ਨਸ਼ੇ ‘ਚ ਹੋ ਕੇ ਧਮਕੀ ਭਰੇ ਸੰਦੇਸ਼ ਭੇਜੇ।  ਪਰ ਹੁਣ ਤੱਕ ਉਸ ਦਾ ਲਾਰੈਂਸ ਬਿਸ਼ਨੋਈ ਬਿਸ਼ਨੋਈ ਨਾਲ ਕੋਈ ਸਬੰਧ ਸਾਹਮਣੇ ਨਹੀਂ ਆਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment